ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ’ਤੇ ਸੁਖਬੀਰ ਬਾਦਲ (Sukhbir Badal) ਖਿਲਾਫ ਮਾਮਲਾ ਦਰਜ
(ਸੱਚ ਕਹੂੰ ਨਿਊਜ਼) ਫਰੀਦਕੋਟ। ਪੰਜਾਬ ’ਚ ਵਿਧਾਨ ਸਭਾ ਚੋ ਪ੍ਰਚਾਰ ਸਿਖਰ ’ਤੇ ਹੈ। ਇਸ ਦੌਰਾਨ ਸਾਰੀਆਂ ਪਾਰਟੀਆਂ ਆਪਣੇ-ਆਪਣਏ ਤਰੀਕੇ ਨਾਲ ਚੋਣ ਪ੍ਰਚਾਰ ਕਰਦੀਆਂ ਨਜ਼ਰ ਆ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਚੋਣ ਪ੍ਰਚਾਰ ਨੂੰ ਲੈ ਕੇ ਮੁਸ਼ਕਲ ’ਚ ਘਿਰ ਗਏ ਹਨ। ਸੁਖਬੀਰ ਸਿੰਘ ਬਾਦਲ ‘ਤੇ ਕਰੋਨਾ ਨਿਯਮਾਂ ਦੀ ਅਣਦੇਖੀ ਕਰਨ ‘ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਫ਼ਰੀਦਕੋਟ ਪੁਲਿਸ ਨੇ ਇਸ ਮਾਮਲੇ ਵਿੱਚ ਉਨ੍ਹਾਂ ਦੇ ਨਾਲ ਫ਼ਰੀਦਕੋਟ ਤੋਂ ਪਾਰਟੀ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵੀ ਨਾਮਜ਼ਦ ਕੀਤਾ ਹੈ। ਇਹ ਕਾਰਵਾਈ ਰਿਟਰਨਿੰਗ ਅਫ਼ਸਰ ਦੀ ਲਿਖਤੀ ਸਿਫ਼ਾਰਿਸ਼ ਤੋਂ ਬਾਅਦ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਨੇ ਰਿਟਰਨਿੰਗ ਅਫਸਰ ਨੂੰ ਸ਼ਿਕਾਇਤ ਦਿੱਤੀ ਸੀ। ‘ਆਪ’ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਅਨਾਜ ਮੰਡੀ ਵਿਖੇ ਚੋਣ ਮੀਟਿੰਗ ਕੀਤੀ ਸੀ। ਇਸ ‘ਚ ਕਰੀਬ 6 ਹਜ਼ਾਰ ਲੋਕ ਇਕੱਠੇ ਹੋਏ। ਇਸ ਦੀ ਵੀਡੀਓਗ੍ਰਾਫੀ ਵੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਕੀਤੀ ਗਈ ਹੈ। ਇਸ ਤੋਂ ਬਾਅਦ ਰਿਟਰਨਿੰਗ ਅਧਿਕਾਰੀ ਨੇ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ। ਪੁਲੀਸ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਹੇਠ ਦੋਵਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ