ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੇ ਸੰਗਰੂਰ ਸਮੇਤ ਪਿੰਡਾਂ ’ਚ ਕੀਤਾ ਚੋਣ ਪ੍ਰਚਾਰ
(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ (Arvind Khanna) ਅਰਵਿੰਦ ਖੰਨਾ ਨੇ ਅੱਜ ਸੰਗਰੂਰ ਸ਼ਹਿਰ ਤੋਂ ਇਲਾਵਾ ਪਿੰਡ ਫਤਿਹਗੜ੍ਹ ਛੰਨਾ ਅਤੇ ਲੱਡੀ ਵਿਚ ਚੋਣ ਪ੍ਰਚਾਰ ਕੀਤਾ। ਜਿੱਥੇ ਲੋਕਾਂ ਦਾ ਉਨ੍ਹਾਂ ਨੂੰ ਭਰਪੂਰ ਸਮੱਰਥਨ ਮਿਲਿਆ।ਇਸ ਮੌਕੇ ਸੰਬੋਧਨ ਕਰਦਿਆਂ ਖੰਨਾ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੁੂੰ ਹਲਕੇ ਦੇ ਲੋਕਾਂ ਦਾ ਬਹੁਤ ਪਿਆਰ ਅਤੇ ਸਮੱਰਥਨ ਮਿਲ ਰਿਹਾ ਹੈ। ਕਿਉਕਿ ਉਹ ਰਾਜਨੀਤੀ ਵਿਚ ਸਮਾਜ ਸੇਵਾ ਕਰਨ ਲਈ ਦੁਬਾਰਾ ਆਏ ਹਨ ਅਤੇ ਹਲਕੇ ਦੇ ਲੋਕ ਵੀ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉ ਹਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿਚ ਉਨ੍ਹਾਂ ਨੂੰ ਮੌਕਾ ਦੇਣ, ਉਹ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣਗੇਨ੍ਹਾਂ ਕਿਹਾ ਕਿ ਪਿਛਲੇ ਸਮੇਂ ਉਨ੍ਹਾਂ ਉਮੀਦ ਫਾਊਂਡੇਸ਼ਨ ਦੇ ਜ਼ਰੀਏ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਤੋਂ ਇਲਾਵਾ ਹੋਰ ਸਮਾਜ ਸੇਵੀ ਕੰਮ ਕੀਤੇ। ਜੋ ਲੋਕਾਂ ਹਾਲੇ ਤੱਕ ਯਾਦ ਹਨ।
ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਪਿੰਡਾਂ ਦੀਆਂ ਔਰਤਾਂ ਉਨ੍ਹਾਂ ਤੋਂ ਸਵਾਲ ਕਰਦੀਆਂ ਹਨ ਕਿ ਉਹ (Arvind Khanna) ਚੋਣਾਂ ਜਿੱਤਣ ਤੋਂ ਬਾਅਦ ਦੁਬਾਰਾ ਉਮੀਦ ਫਾਉਡੇਸ਼ਨ ਸ਼ੁਰੂ ਕਰਨਗੇ, ਤਾਂ ਉਨ੍ਹਾਂ ਦਾ ਜਵਾਬ ਹੁੰਦਾ ਹੈ ਕਿ ਉਹ ਉਮੀਦ ਨੂੰ ਦੁਬਾਰਾ ਜ਼ਰੂਰ ਚਲਾਕੇ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਸਮੇਂ ਲੋਕ ਆਪਣੀਆਂ ਸਮੱਸਿਆਵਾਂ ਦੱਸਦੇ ਹਨ, ਜਿਨ੍ਹਾਂ ਨੂੰ ਚੋਣਾਂ ਜਿੱਤਣ ਤੋਂ ਬਾਅਦ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸਤੋਂ ਇਲਾਵਾ ਪਿੰਡ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਦਾ ਲੋਕ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਆਪਣੇ ਵਿਰੋਧੀਆਂ ’ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਉਹ ਸਾਫ ਰਾਜਨੀਤੀ ਕਰਨ। ਉਹ ਪ੍ਰਚਾਰ ਦੌਰਾਨ ਨਾ ਤਾਂ ਕਿਸੇ ਦੇ ਖ਼ਿਲਾਫ਼ ਬੋਲਦੇ ਹਨ ਅਤੇ ਨਾ ਹੀ ਉਹ ਕਿਸੇ ਵਿਰੋਧੀ ਵੱਲੋਂ ਬੋਲੇ ਬੋਲ ਸਹਿਣ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਉਮੀਦਵਾਰ ਹਲਕੇ ਦੇ ਲੋਕਾਂ ਨੂੰ ਵਿਕਾਸ ਕਰਨ ਦੇ ਦਾਅਵੇ ਕਰਕੇ ਵੋਟ ਮੰਗ ਰਹੇ ਹਨ, ਪ੍ਰੰਤੂ ਇਨ੍ਹਾਂ ਵਿਕਾਸ ਕਾਰਜਾਂ ਵਿਚ ਹੋਏ ਵੱਡੇ ਪੱਧਰ ’ਤੇ ਭਿ੍ਰਸ਼ਟਾਚਾਰ ਤੋਂ ਵੀ ਲੋਕ ਅਣਜਾਣ ਨਹੀਂ ਹਨ। ਇਸ ਲਈ ਉਹ ਵੋਟਰਾਂ ਨੂੰ ਗੁੰਮਰਾਹ ਨ ਕਰਨ, ਕਿਉਂਕਿ ਹਲਕੇ ਦੇ ਲੋਕ ਸਭ ਕੁਝ ਜਾਣਦੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ