ਸਾਡੇ ਨਾਲ ਸ਼ਾਮਲ

Follow us

13.6 C
Chandigarh
Saturday, February 7, 2026
More
    Home ਸੂਬੇ ਪੰਜਾਬ ਕਾਂਗਰਸ ਮਹਿਲਾ ...

    ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਮੌਜ਼ੂਦਾ ਸਰਪੰਚ ਭਾਜਪਾ ’ਚ ਸ਼ਾਮਿਲ

    District President join BJP Sachkahoon

    ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਮੌਜ਼ੂਦਾ ਸਰਪੰਚ ਭਾਜਪਾ ’ਚ ਸ਼ਾਮਿਲ

    (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਕਾਂਗਰਸ ਦੀ ਜਿਲ੍ਹਾ ਮਹਿਲਾ ਵਾਇਸ ਪ੍ਰਧਾਨ (District President join BJP)  ਮਨਦੀਪ ਕੌਰ ਆਪਣੇ ਦਰਜ਼ਨਾਂ ਸਾਥੀਆਂ ਦੇ ਨਾਲ ਅਤੇ ਭਵਾਨੀਗੜ੍ਹ ਦੇ ਨੇੜਲੇ ਪਿੰਡ ਬਖਤੜੀ ਦੇ ਮੌਜ਼ੂਦਾ ਸਰਪੰਚ ਲਵਲੀ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸ੍ਰੀ ਖੰਨਾ ਨੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਦਿਨ ਬ ਦਿਨ ਕਾਫ਼ੀ ਮਜ਼ਬੂਤੀ ਮਿਲ ਰਹੀ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਕਿਉਂਕਿ ਪਾਰਟੀ ਨਾਲ ਜੁੜ ਰਹੇ ਲੋਕਾਂ ਨੂੰ ਇਸ ਗੱਲ ਦਾ ਪਤਾ ਹੈ ਕਿ ਭਾਜਪਾ ਤੋਂ ਬਿਹਤਰ ਹੋਰ ਕੋਈ ਪਾਰਟੀ ਨਹੀਂ ਹੈ, ਜਿਸ ਵਿੱਚ ਵਰਕਰਾਂ ਨੂੰ ਪੂਰਾ ਮਾਣ ਸਨਮਾਨ ਮਿਲਦਾ ਹੈ।

    ਉੁਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤੀ ਮਿਲ ਰਹੀ ਹੈ, ਉਸ ਤੋਂ ਸਾਫ ਹੈ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਭਾਜਪਾ ਦੀ ਬਣੇਗੀ ਅਤੇ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਬਦਹਾਲ ਹੋ ਚੁੱਕੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ। ਇਸਦੇ ਨਾਲ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਚਲਾਇਆ ਜਾਵੇਗਾ। ਉਨ੍ਹਾਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸ੍ਰੀ ਖੰਨਾ ਨੇ ਹਲਕਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਜਾ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਪੂਰਨ ਸਮੱਰਥਨ ਮਿਲ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here