ਭਾਜਪਾ ਉਮੀਦਵਾਰ ਅਰਵਿੰਦ ਖੰਨਾ Arvind Khanna ਦੀ ਪਤਨੀ ਸ਼ਗੁਨ ਖੰਨਾ ਨੇ ਕੀਤਾ ਚੋਣ ਪ੍ਰਚਾਰ
(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਵਿਧਾਨ ਸਭਾ ਹਲਕਾ ਸੰਗਰੂਰ ਤੋੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ (Arvind Khanna) ਦੀ ਪਤਨੀ ਸ਼ਗੁਨ ਖੰਨਾ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲਦਿਆਂ ਸ਼ਹਿਰ ਸੰਗਰੂਰ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਦਿਆਂ ਲੋਕਾਂ ਤੋਂ ਸ੍ਰੀ ਖੰਨਾ ਲਈ ਵੋਟਾਂ ਮੰਗੀਆਂ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਮੈਗਜੀਨ ਮੁਹੱਲਾ, ਮੰਡੀ ਗਲੀ ਅਤੇ ਰਾਮ ਮੰਦਰ ਇਲਾਕੇ ਵਿਚ ਚੋਣ ਪ੍ਰਚਾਰ ਕੀਤਾ, ਜਿੱਥੇ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਔਰਤਾਂ ਦਾ ਕਾਫ਼ੀ ਸਮੱਰਥਨ ਮਿਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼ਗੁਨ ਖੰਨਾ ਨੇ ਕਿਹਾ ਕਿ ਸ੍ਰੀ ਖੰਨਾ (Arvind Khanna) ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਹਲਕਾ ਸੰਗਰੂਰ ’ਚ ਸਮਾਜ ਸੇਵਾ ਕਰਨ ਦੇ ਮਕਸਦ ਨਾਲ ਦੁਬਾਰਾ ਸਿਆਸਤ ਵਿੱਚ ਆਏ ਹਨ। ਹਲਕੇ ਦੇ ਲੋਕ ਜਾਣਦੇ ਹਨ ਕਿ ਕਿਸ ਤਰ੍ਹਾਂ ਸ੍ਰੀ ਖੰਨਾ ਨੇ ਪਹਿਲਾਂ ਉਮੀਦ ਫਾਉਂਡੇਸ਼ਨ ਦੇ ਜ਼ਰੀਏ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਕੋਲ ਉਪਲੱਬਧ ਕਰਵਾਈਆਂ ਹਨ ਅਤੇ ਚੋਣਾਂ ਜਿੱਤਣ ਤੋਂ ਬਾਅਦ ਫਿਰ ਤੋਂ ਉਮੀਦ ਫਾਉਂਡੇਸ਼ਨ ਨੂੰ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਸ਼ਹਿਰ ਨਿਵਾਸੀਆਂ ਦੇ ਨਾਲ-ਨਾਲ ਪਿੰਡ ਨਿਵਾਸੀਆਂ ਨੂੰ ਵੀ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸ੍ਰੀ ਖੰਨਾ ਨੂੰ ਲੋਕਾਂ ਦਾ ਭਰਪੂਰ ਸਮੱਰਥਨ ਅਤੇ ਪਿਆਰ ਮਿਲ ਰਿਹਾ ਹੈ।
ਜਿਸ ਨਾਲ ਉਨ੍ਹਾਂ ਦੀ ਚੋਣਾਂ ਵਿੱਚ ਜਿੱਤ ਪੱਕੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਸ੍ਰੀ ਖੰਨਾ (Arvind Khanna) ਹਲਕੇ ਦੀ ਨੁਹਾਰ ਬਦਲ ਦੇਣਗੇ ਅਤੇ ਹਲਕੇ ਦਾ ਵਿਕਾਸ ਕਰਵਾਕੇ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਖੰਨਾ ਦੀ ਸੋਚ ਹੈ ਕਿ ਹਲਕਾ ਸੰਗਰੂਰ ਵਿੱਚ ਹੀ ਨਹੀਂ ਬਲਕਿ ਪੰਜਾਬ ਵਿੱਚੋਂ ਜਾ ਚੁੱਕੀ ਇੰਡਸਟਰੀ ਨੂੰ ਦੁਬਾਰਾ ਸਥਾਪਿਤ ਕਰਕੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣ ਤਾਂ ਜੋ ਵਿਦੇਸ਼ ਵਿਚ ਰੁਜ਼ਗਾਰ ਲਈ ਜਾਣ ਵਾਲੇ ਨੌਜਵਾਨਾਂ ਨੂੰ ਇੱਥੇ ਹੀ ਰੁਜ਼ਗਾਰ ਮਿਲ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ