ਕੇਜਰੀਵਾਲ ਦੀ ਪਤਨੀ ਤੇ ਬੇਟੀ ਭਗਵੰਤ ਮਾਨ ਦੇ ਹੱਕ ਪ੍ਰਚਾਰ ਲਈ ਧੂਰੀ ਪਹੁੰਚੇ
(ਸੱਚ ਕਹੂੰ ਨਿਊਜ਼) ਧੂਰੀ। ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਤੇ ਉਨਾਂ ਦੀ ਧੀ ਹਰਸ਼ਿਤਾ ਨੇ ਅੱਜ ਧੂਰੀ ਪਹੁੰਚ ਕਾ ਭਗਵੰਤ ਮਾਨ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਇਸ ਤੋਂ ਪਹਿਲਾਂ ਧੂਰੀ ਪਹੁੰਚਣ ’ਤੇ ਪਾਰਟੀ ਵਰਕਰਾਂ ਨੇ ਉਨਾਂ ਦਾ ਜੋਰਦਾਰ ਸਵਾਗਤ ਕੀਤਾ। ਉਹਨਾਂ ਧੂਰੀ ਵਿੱਚ ਔਰਤਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨਾਂ ਪ੍ਰੋਗਰਾਮ ‘ਲੇਖਾਂ ਮਾਵਾਂ ਧੀਆਂ ਦਾ’ ’ਚ ਹਿੱਸਾ ਲਿਆ ਤੇ ਔਰਤਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਭਗਵੰਤ ਮਾਨ ਦੀ ਮਾਂ ਅਤੇ ਭੈਣ ਵੀ ਮੌਜੂਦ ਸੀ।
ਚੋਣ ਪ੍ਰਚਾਰ ਦੌਰਾਨ ਸੁਨੀਤਾ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਇਹੋ ਜਿਰੇ ਸੰਸਦ ਮੈਂਬਰ ਹਨ ਜੋ ਪਾਰਲੀਮੈਂਟ ’ਚ ਜਾ ਕੇ ਪੰਜਾਬ ਦੇ ਲੋਕਾਂ ਦੇ ਮੁੱਦੇ ਚੁੱਕਦੇ ਹਨ। ਕਿਸਾਨ ਅੰਦੋਲਨ ਦੌਰਾਨ ਉਨਾਂ ਨੇ ਵਧ-ਚੜ੍ਹ ਕੇ ਕਿਸਾਨਾਂ ਦੇ ਮੁੱਦੇ ਚੁੱਕੇ। ਉਨਾਂ ਕਿਹਾ ਕਿ ਭਗਵੰਤ ਇਮਾਨਦਾਰ ਤੇ ਮਿਹਨਤੀ ਹਨ। ਉਹ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਸੀਐਮ ਚਿਹਰਾ ਹਨ। ਉਨਾਂ ਦੀ ਅਗਵਾਈ ’ਚ ਪਾਰਟੀ ਪੰਜਾਬ ’ਚ ਸਰਕਾਰ ਬਣਾਵੇਗੀ ਤੇ ਸਰਕਾਰ ਬਣਨ ’ਤੇ ਪੰਜਾਬ ’ਚ ਮੁਫਤ ਬਿਜਲੀ ਦਿੱਤੀ ਜਾਵੇਗੀ ਤੇ ਔਰਤਾਂ ਨੂੰ 1000 ਰੁਪਏ ਮਹੀਨਾ ਦਿੱਤੇ ਜਾਣਗੇ।
ਆਮ ਆਦਮੀ ਪਾਰਟੀ ਦੇ ਸੀਐਮ ਚਿਹਰਾ ਸੰਸਦ ਮੈਂਬਰ ਭਗਵੰਤ ਮਾਨ ਧੂਰੀ ਤੋਂ ਚੋਣ ਲੜ ਰਹੇ ਹਨ। ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਪਰਿਵਾਰ ਨਾਲ ਨਹੀਂ ਹੋਣਗੇ। ਇਸ ਦੌਰਾਨ ਕੇਜਰੀਵਾਲ ਚੋਣ ਪ੍ਰਚਾਰ ਲਈ ਗੋਆ ਜਾ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ