ਕਸ਼ਮੀਰ ‘ਚ ਅੱਤਵਾਦੀ ਹਮਲਾ, ਇਕ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਜ਼ਖ਼ਮੀ
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਬਾਂਦੀਪੋਰਾ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਗ੍ਰੇਨੇਡ ਨਾਲ ਹਮਲਾ ਕੀਤਾ, ਜਿਸ ‘ਚ ਇੱਕ ਪੁਲਸ ਕਰਮਚਾਰੀ ਸ਼ਹੀਦ ਹੋ ਗਿਆ ਅਤੇ ਤਿੰਨ ਹੋਰ ਜਵਾਨ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਸ਼ਹਿਰ ‘ਚ ਇਕ ਅੱਤਵਾਦੀ ਨੇ ਪੁਲਿਸ ਪਾਰਟੀ ‘ਤੇ ਗ੍ਰਨੇਡ ਸੁੱਟਿਆ, ਜਿਸ ‘ਚ ਚਾਰ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਕਿਹਾ, ”ਹਮਲੇ ‘ਚ ਚਾਰ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।
ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇੱਕ ਪੁਲਿਸ ਮੁਲਾਜ਼ਮ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਹੀਦ ਪੁਲਿਸ ਮੁਲਾਜ਼ਮ ਦੀ ਪਛਾਣ ਤੁਰੰਤ ਨਹੀਂ ਹੋ ਸਕੀ ਹੈ। ਜ਼ਿਕਰਯੋਗ ਹੈ ਕਿ ਦਸੰਬਰ 2021 ਤੋਂ ਬਾਅਦ ਬਾਂਦੀਪੋਰਾ ਸ਼ਹਿਰ ‘ਚ ਪੁਲਿਸ ‘ਤੇ ਅਜਿਹਾ ਦੂਜਾ ਹਮਲਾ ਹੈ। ਸਿਲੈਕਸ਼ਨ ਗ੍ਰੇਡ ਕਾਂਸਟੇਬਲ ਮੁਹੰਮਦ ਸੁਲਤਾਨ ਅਤੇ ਕਾਂਸਟੇਬਲ ਫਯਾਜ਼ ਅਹਿਮਦ 10 ਦਸੰਬਰ ਨੂੰ ਬਾਂਦੀਪੋਰਾ ਦੇ ਗੁਲਸ਼ਨ ਚੌਕ ‘ਤੇ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋ ਗਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ