ਪੰਜਾਬ ਭਾਜਪਾ ਗਠਜੋੜ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

bjp[

ਪੰਜਾਬ ਭਾਜਪਾ (Punjab BJP) ਗਠਜੋੜ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਨੇ ਚੋਣ ਮਨੋਰਥ ਪੱਤਰ ਜਾਰੀ ਕੀਤਾ। ਭਾਜਪਾ ਗਠਜੋੜ ਨੇ ਚੋਣ ਮਨੋਰਥ ਪੱਤਰ ’ਚ ਵੱਡੇ-ਵੱਡੇ ਐਲਾਨ ਕੀਤੇ। ਭਾਜਪਾ ਨੇ ਕਿਹਾ ਕਿ ਪੰਜਾਬ ’ਚ ਸਰਕਾਰ ਬਣਨ ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਾਂਗੇ ਤੇ ਬੇਰੁਜ਼ਗਾਰਾਂ ਨੂੰ ਨੌਕਰੀ ਤੇ ਪੰਜਾਬ ’ਚ ਜਿੰਨੀਆਂ ਵੀ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮੌਜੂਦ ਸਨ। ਇਸ ਦੌਰਾਨ ਹਰਦੀਪ ਪੁਰੀ ਨੇ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ ਉਹ ਕਰਦੀ ਹੈ।

ਚੋਣ ਮਨੋਰਥ ਪੱਤਰ ’ਚ ਭਾਜਪਾ ਵੱਲੋਂ ਕੀਤੇ ਵਾਅਦੇ

  • ਨੌਜਵਾਨਾਂ ਨੂੰ ਨੌਕਰੀਆਂ ਵਿਚ 75% ਰਾਖਵਾਂਕਰਨ
  • ਆਸ਼ਾ ਵਰਕਰਾਂ ਲਈ 6000 ਰੁਪਏ ਪ੍ਰਤੀ ਮਹੀਨਾ
  • ਨੌਜਵਾਨਾਂ ਨੂੰ ਨੌਕਰੀਆਂ ਵਿਚ 75% ਰਾਖਵਾਂਕਰਨ
  • ਔਰਤਾਂ ਲਈ ਨੌਕਰੀਆਂ ਵਿਚ 35 ਫੀਸਦੀ ਰਾਖਵਾਂਕਰਨ
  • 300 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ
  • ਜਲੰਧਰ ਨੂੰ ਸਪੋਰਟਸ ਕੈਪੀਟਲ ਇੰਡੀਆ ਦਾ ਖਿਤਾਬ
  • ਅਗਲੇ 5 ਸਾਲਾਂ ‘ਚ ਪੰਜਾਬ ‘ਚ ਬੁਨਿਆਦੀ ਢਾਂਚੇ ‘ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ
  • ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ਼ 4 ਰੁਪਏ ਪ੍ਰਤੀ ਯੂਨਿਟ ਹੋਵੇਗੀ
  • ਅਨੁਸੂਚਿਤ ਜਾਤੀ, ਹੋਰ ਪਿਛੜੇ ਵਰਗ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਲੋਕਾਂ ਦਾ 50 ਹਜ਼ਾਰ  ਰੁਪਏ ਤੱਕ ਦਾ ਪੁਰਾਣਾ ਕਰਜ਼ ਮੁਆਫ਼ ਕੀਤਾ ਜਾਵੇਗਾ
  • ਮੀਡੀਆ ਕਰਮੀਆਂ ਦਾ ਟੋਲ ਮਾਫ਼
  • ਮਾਝਾ ਤੇ ਦੋਆਬਾ ਵਿੱਚ ਨਵੇਂ ਪੀਜੀਆਈ ਸੈਟੇਲਾਈਟ ਕੇਂਦਰ ਖੋਲ੍ਹਣੇ
  • ਪੰਜਾਬ ਦੇ ਬੇਰੁਜ਼ਗਾਰ ਗ੍ਰੈਜੂਏਟਾਂ ਨੂੰ 2 ਸਾਲ ਤੱਕ 4000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ
  • ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਪਿੰਡ ਦੀ ਸਾਂਝੀ ਜ਼ਮੀਨ ‘ਤੇ ਟਿਊਬਵੈੱਲ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here