ਮੰਤਰੀ ਨੇ ਕੀਤਾ ਰੈਲੀ ਵਾਲ਼ੀ ਥਾਂ ਦਾ ਦੌਰਾ, ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
(ਸੁਧੀਰ ਅਰੋੜਾ) ਅਬੋਹਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਣਨ ਲਈ ਪੰਜਾਬ ਦੀ ਜਨਤਾ ਬੇਹੱਦ ਹੀ ਉਤਸ਼ਾਹਿਤ ਹੈ ਕਿਉਂਕਿ ਪਿਛਲੀ ਵਾਰ ਕਿਸਾਨਾਂ ਦਾ ਮਖੌਟਾ ਪਾਕੇ ਕੁੱਝ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਮੋਦੀ ਦਾ ਰਸਤਾ ਰੋਕਿਆ ਸੀ ਪਰ ਉਸ ਤੋਂ ਬਾਅਦ ਹੁਣ ਮੁੜ ਤੋਂ ਮੋਦੀ ਪੰਜਾਬ ਆ ਰਹੇ ਹਨ ਜਿਸ ਕਰਕੇ ਲੋਕਾਂ ਦਾ ਉਤਸ਼ਾਹ ਦੋ ਗੁਣਾ ਹੋ ਗਿਆ ਹੈ ਤੇ ਅਬੋਹਰ ਰੈਲੀ ਵਿੱਚ ਲੱਖਾਂ ਲੋਕਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।ਇਹ ਗੱਲ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ (Kailash Chaudhary) ਨੇ ਐਤਵਾਰ ਨੂੰ ਅਬੋਹਰ ਵਿੱਚ ਰੈਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਪਸੰਦ ਲੋਕ ਪ੍ਰਧਾਨ ਮੰਤਰੀ ਨੂੰ ਸੁਣਨ ਲਈ ਕਾਹਲੇ ਹਨ ਇਸ ਵਿੱਚ ਫਿਰੋਜ਼ਪੁਰ ਲੋਕਸਭਾ ਖੇਤਰ ਅਧੀਨ ਆਉਂਦੀਆਂ 9 ਵਿਧਾਨ ਸਭਾ ਸੀਟਾਂ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਪ੍ਰਧਾਨ ਮੰਤਰੀ ਦਾ ਰਸਤਾ ਰੋਕੇ ਜਾਣ ਨਾਲ ਪੰਜਾਬ ਦੇ ਸ਼ਾਂਤੀ ਪਸੰਦ ਲੋਕਾਂ ਨੂੰ ਸ਼ਰਮਸਾਰ ਹੋਣਾ ਪਿਆ ਸੀ ਪਰ ਇਸ ਵਾਰ ਮੋਦੀ ਦੀਆਂ ਰੈਲੀਆਂ ਨੂੰ ਲੈ ਕੇ ਪੰਜਾਬੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਜਿਸ ਨਾਲ ਪੰਜਾਬ ਵਿੱਚ ਪੂਰਨ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣੇਗੀ।ਉਸਦੇ ਬਾਅਦ ਕੇਂਦਰ ਦੀਆਂ ਉਹ ਕਲਿਆਣਕਾਰੀ ਯੋਜਨਾਵਾਂ ਪੰਜਾਬ ਵਿੱਚ ਲਾਗੂ ਹੋਣਗੀਆਂ ਜੋ ਹੁਣ ਤੱਕ ਪੰਜਾਬ ਦੀ ਕਾਂਗਰਸ ਸਰਕਾਰ ਨੇ ਲਾਗੂ ਨਹੀਂ ਕੀਤੀਆਂ ਇਸ ਮੌਕੇ ਉਨ੍ਹਾਂ ਨਾਲ ਕਰਨਾਟਕ ਸੰਗਠਨ ਮੰਤਰੀ ਅਤੇ ਰੈਲੀ ਦੇ ਕਨਵੀਨਰ ਅਰੁਣ ਸਿੰਘ, ਨੌਹਰ ਦੇ ਸਾਬਕਾ ਵਿਧਾਇਕ ਅਭਿਸ਼ੇਕ ਮਟੋਰੀਆ ਆਦਿ ਮੌਜੂਦ ਸਨ।
ਜਿਕਰਯੋਗ ਹੋਵੇ ਕਿ ਲੋਕਸਭਾ ਹਲਕਾ ਫਿਰੋਜਪੁਰ ਅਧੀਨ ਆਉਂਦੀਆਂ 9 ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਦੇ ਪੱਖ ਵਿੱਚ ਅਬੋਹਰ ਵਿੱਚ ਹੀ 17 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਾਂਝੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਕਰੀਬ 45 ਹਜਾਰ ਕੁਰਸੀਆਂ ਲਗਾਈ ਜਾ ਰਹੀਆਂ ਹਨ।ਰੈਲੀ ਵਾਲੀ ਥਾਂ ਦੇ ਕੋਲ ਹੀ ਹੈਲੀਪੈਡ ਬਣਾਇਆ ਗਿਆ ਹੈ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਬਠਿੰਡਾ ਦੇ ਹਵਾਈ ਅੱਡੇ ਤੋਂ ਪ੍ਰਧਾਨ ਮੰਤਰੀ ਵਿਸ਼ੇਸ਼ ਹੈਲੀਕਾਪਟਰ ਰਾਹੀਂ ਅਬੋਹਰ ਰੈਲੀ ਵਾਲੀ ਥਾਂ ’ਤੇ ਪਹੁੰਚਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ