ਟਰੈਕਟਰ ‘ਤੇ ਬੈਠ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ prynka ghandhi
(ਸੱਚ ਕਹੂੰ ਨਿਊਜ਼) ਰੋਪੜ। ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਰਫ ਚਾਰ ਦਿਨ ਬਾਕੀ ਹਨ। ਕਾਂਗਰਸ ਪਾਰਟੀ ਚੋਣ ਪ੍ਰਚਾਰ ਲਈ ਪੂਰਾ ਜ਼ੋਰ ਲਾ ਰਹੀ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕਾਂਗਰਸ ਦੇ ਪ੍ਰਚਾਰ ਲਈ ਮੰਗਲਵਾਰ ਰੋਪੜ ਪਹੁੰਚੇ। ਇੱਥੇ ਉਨਾਂ ਨੇ ਵਿਸ਼ਾਲ ਰੋਡ ਸ਼ੋਅ ਕੱਢਿਆ। ਇਸ ਦੌਰਾਨ ਉਨਾਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਨਾਲ ਸਨ।
ਰੋਪੜ ਪਹੁੰਚਣ ’ਤੇ ਪ੍ਰਿਅੰਕਾ ਗਾਂਧੀ ਨੇ ਬਾਬਾ ਭੀਮ ਰਾਓ ਅੰਬੇਡਕਰ ਸਾਹਿਬ ਦੇ ਬੁੱਤ ‘ਤੇ ਫੁੱਲ ਚੜ੍ਹਾ ਕੇ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਪ੍ਰਿਅੰਕਾ ਗਾਂਧੀ ਨੇ ਟਰੈਕਟਰ ‘ਤੇ ਬੈਠ ਕੇ ਚੋਣ ਪ੍ਰਚਾਰ ਕੀਤਾ। ਜਿਸ ਨੂੰ ਆਪ ਉਮੀਦਵਾਰ ਬਰਿੰਦਰ ਢਿੱਲੋਂ ਚਲਾ ਰਹੇ ਹਨ। ਪ੍ਰਿਅੰਕਾ ਗਾਂਧੀ ਨਾਲ ਸੀਐਮ ਚਰਨਜੀਤ ਸਿੰਘ ਚੰਨੀ ਵੀ ਬੈਠੇ ਨਜ਼ਰ ਆਏ। ਇਸ ਦੌਰਾਨ ਵੱਡੀ ਗਿਣਤੀ ’ਚ ਕਾਂਗਰਸ ਦੇ ਵਰਕਰ ਪਹੁੰਚੇ ਹੋਏ ਸਨ। ਰੋਪੜ ਤੋਂ ਬਾਅਦ ਪ੍ਰਿਅੰਕਾ ਗਾਂਧੀ ਅੰਮ੍ਰਿਤਸਰ ਪਹੁੰਚਣਗੇ। ਜਿੱਥੇ ਉਹ ਰੋਡ ਸ਼ੋਅ ਅਤੇ ਡੋਰ-ਟੂ-ਡੋਰ ਪ੍ਰਚਾਰ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ