ਸ਼ਾਮ 6 ਵਜੇ ਤੋਂ ਬਾਅਦ ਕੀਤਾ ਚੋਣ ਪ੍ਰਚਾਰ ( CM Channi & Sidhu Musewala)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਸਿਰ ’ਤੇ ਹਨ ਤੇ ਸੂਬੇ ’ਚ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਕਾਂਗਰਸ ਪਾਰਟੀ ਲਈ ਇਸ ਵਾਰ ਇਹ ਚੋਣਾਂ ਆਸਾਨ ਨਹੀਂ ਹਨ। ਕਾਂਗਰਸ ਪਾਰਟੀ ਕੋਈ ਨਾ ਕੋਈ ਵਿਵਾਦ ਨਾਲ ਉਲਝੀ ਰਹਿੰਦੀ ਹੈ। ਹੁਣ ਇੱਕ ਵਾਰ ਫਿਰ ਕਾਂਗਰਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੁਲਿਸ ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਗਾਇਕ ਸਿੱਧੂ ਮੂਸੇਵਾਲਾ (CM Channi & Sidhu Musewala) ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਵਾਂ ਨੇ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਮਾਨਸਾ ਵਿੱਚ ਚੋਣ ਪ੍ਰਚਾਰ ਕੀਤਾ। ਜਦੋਂਕਿ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਕਰ ਦਿੱਤਾ ਗਿਆ ਸੀ। ਇਸ ਸਬੰਧੀ ਰਿਟਰਨਿੰਗ ਅਫ਼ਸਰ ਨੂੰ ਸ਼ਿਕਾਇਤ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਇਹ ਮਾਮਲਾ ਦਰਜ ਕਰ ਲਿਆ ਹੈ। ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।
ਗਾਇਕ ਸਿੱਧੂ ਮੂਸੇਵਾਲਾ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਮੂਸੇਵਾਲਾ ਨੇ ਬਾਅਦ ‘ਚ ਫੇਸਬੁੱਕ ‘ਤੇ ਇਸ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨਿਰਧਾਰਿਤ ਸਮੇਂ ਅਨੁਸਾਰ ਚੋਣ ਪ੍ਰਚਾਰ ਨਹੀਂ ਪਹੁੰਚ ਸਕਦੇ ਹਨ। ਮੂਸੇਵਾਲਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਰੋਡ ਸ਼ੋਅ ‘ਚ ਗਏ ਸਨ। ਉੱਥੇ ਹੀ ਤਕਨੀਕੀ ਖਰਾਬੀ ਕਾਰਨ ਹੈਲੀਕਾਪਟਰ ਮਾਨਸਾ ‘ਚ ਲੈਂਡ ਨਹੀਂ ਕਰ ਸਕਿਆ। ਜਿਸ ਕਾਰਨ ਉਨ੍ਹਾਂ ਨੂੰ ਸੜਕ ਰਾਹੀਂ ਵਾਪਸ ਆਉਣਾ ਪਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ