ਪੰਜਾਬ ’ਚ ਵੋਟਾਂ ਕੱਲ੍ਹ, ਸੁਰੱਖਿਆ ਪ੍ਰਬੰਧ ਸਖਤ, ਗੱਡੀਆਂ ਦੀ ਕੀਤੀ ਜਾ ਰਹੀ ਹੈ ਚੈਕਿੰਗ

vehicles are being checked

ਸੂਬੇ ਦੀਆਂ ਹੱਦਾਂ ’ਤੇ ਵਧੀ ਮੁਸਤੈਦੀ, ਗੱਡੀਆਂ ਦੀ ਕੀਤੀ ਜਾ ਰਹੀ ਚੈਕਿੰਗ (Voting in Punjab)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣ 2022 ਲਈ ਵੋਟਾਂ ਕੱਲ੍ਹ ਐਤਵਾਰ ਨੂੰ ਪੈਣਗੀਆਂ। ਜਿਸ ਦੇ ਮੱਦੇਨਜ਼ਰ ਪੰਜਾਬ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਹੋਰਨਾਂ ਸੂਬਿਆਂ ਤੋਂ ਆਉਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸੂਬੇ ’ਚ ਆਉਣ-ਜਾਣ ਵਾਲਿਆਂ ’ਤੇ ਪੁਲਿਸ ਨਜ਼ਰ ਰੱਖ ਰਹੀ ਹੈ।  ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ ਕਰੁਣਾ ਰਾਜੂ ਨੇ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਵੋਟਾਂ ਸੇਵੇਰ 8 ਵਜੇ ਤੋਂ ਪੈਣੀਆਂ ਸ਼ੁਰੂ ਹੋ ਜਾਣਗੀਆਂ ਜੋ ਸ਼ਾਮ 6 ਵਜੇ ਤੱਕ ਪੈਣਗੀਆਂ। ਇਸ ਦੇ ਲਈ ਚੋਣ ਅਮਲੇ ਵੱਲੋਂ ਪੂਰੀਆਂ ਤਿਆਰੀਆਂ ਹਨ ਤੇ ਸੂਬੇ ਦੇ ਜਿੰਨੇ ਵੀ ਪੋਲਿੰਗ ਸ਼ਟੇਸ਼ਨ ਹਨ ਸਭ ਦੀ ਸੁਰੱਖਿਆ ਵਧਾ ਦਿੱਤੀ ਗਈ। ਸੂਬੇ ਵਿੱਚ ਅਰਧ ਸੈਨਿਕ ਬਲ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਮੁੱਚੀ ਪੁਲਿਸ ਫੋਰਸ ਵੀ ਸੁਰੱਖਿਆ ‘ਚ ਤਾਇਨਾਤ ਰਹੇਗੀ।  ਸੂਬੇ ਵਿੱਚ 14,751 ਥਾਵਾਂ ‘ਤੇ 24,740 ਪੋਲਿੰਗ ਬੂਥ ਬਣਾਏ ਗਏ ਹਨ। ਸੂਬੇ ਭਰ ਵਿੱਚ ਪੁਲਿਸ ਦਾ ਸਖ਼ਤ ਪਹਿਰਾ ਰਹੇਗਾ। ਇਸ ਦੌਰਾਨ ਸੂਬੇ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਕਰਮਚਾਰੀ ਵੀ ਵੋਟ ਪਾ ਸਕਦੇ ਹਨ, ਇਸ ਲਈ ਮੁੱਖ ਸਕੱਤਰ ਅਤੇ ਕਿਰਤ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਤਰਫੋਂ ਤਨਖਾਹ ਵਾਲੀ ਛੁੱਟੀ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਲਈ ਕਿਹਾ ਗਿਆ ਹੈ।

117 ਸੀਟਾਂ, 1304 ਉਮੀਦਵਾਰ ਮੈਦਾਨ ’ਚ

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਵੋਟਾਂ ਪੈਣਗੀਆਂ। ਇਸ ਦੇ ਲਈ 1,304 ਉਮੀਦਵਾਰਾਂ ਮੈਦਾਨ ’ਚ ਹਨ। ਸੂਬੇ ’ਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਚੋਣ ਲੜ ਰਹੀ ਹਨ। ਇਸ ਵਾਰ ਇਹ ਕਹਿਣਾ ਮੁਸ਼ਕਲ ਹੋਵੇਗਾ ਕਿ ਇਸ ਵਾਰ ਪੰਜਾਬ ’ਚ ਕਿਹੜੀ ਪਾਰਟੀ ਸਰਕਾਰ ਬਣਾਵੇਗੀ।

ਵੈਕਸੀਨ ਸਰਟੀਫਿਕੇਟ ਦੀ ਲੋੜ ਨਹੀਂ ਹੈ

ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ ਕਰੁਣਾ ਰਾਜੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੋਟਿੰਗ ਲਈ ਵੈਕਸੀਨ ਸਰਟੀਫਿਕੇਟ ਦਿਖਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟਰ ਕੋਲ ਆਪਣਾ ਵੋਟਰ ਕਾਰਡ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਹੋਣਾ ਚਾਹੀਦਾ ਹੈ ਤਾਂ ਹੀ ਉਹ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਨੇ ਵੈਕਸੀਨ ਸਰਟੀਫਿਕੇਟ ਨੂੰ ਅਫਵਾਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਵਿੱਚ ਕਿਤੇ ਵੀ ਉਨ੍ਹਾਂ ਨੂੰ ਇਸ ਬਾਰੇ ਨਹੀਂ ਪੁੱਛਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ