ਦਿੱਲੀ ‘ਚ ਛੇਤੀ ਮਿਲੇਗਾ ਵਿਦਿਆਰਥੀਆਂ ਨੂੰ ਵਜ਼ੀਫਾ, ਸਰਕਾਰ ਨੇ ਦਿੱਤੇ ਜ਼ਰੂਰੀ ਨਿਰਦੇਸ਼

scholarship

(Scholarship in Delhi) ਦਿੱਲੀ ‘ਚ ਛੇਤੀ ਮਿਲੇਗਾ ਵਿਦਿਆਰਥੀਆਂ ਨੂੰ ਵਜ਼ੀਫਾ, ਸਰਕਾਰ ਨੇ ਦਿੱਤੇ ਜ਼ਰੂਰੀ ਨਿਰਦੇਸ਼ 

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸਰਕਾਰ ਵੱਲੋਂ ਨੇ ਵਿਦਿਆਰਥੀਆਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਛੇਤੀ ਹੀ ਵਿਦਿਆਰਥੀਆਂ ਨੂੰ ਵਜੀਫਾ ਦਿੱਤਾ ਜਾਵੇਗਾ। ਕੇਜਰੀਵਾਲ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਸਕਾਲਰਸ਼ਿਪ ਦਿੱਤੀ ਜਾਵੇ ਅਤੇ ਇਸ ਵਿੱਚ ਹੋਰ ਦੇਰੀ ਨਾ ਕੀਤੀ ਜਾਵੇ। ਦਿੱਲੀ ਦੇ ਸਮਾਜ ਭਲਾਈ ਮੰਤਰੀ ਰਾਜਿੰਦਰ ਪਾਲ ਗੌਤਮ ਨੇ ਵਿਭਾਗ ਦੇ ਵੱਖ-ਵੱਖ ਵਜ਼ੀਫ਼ਿਆਂ ਦੀ ਵੰਡ ਸਬੰਧੀ ਮੀਟਿੰਗ ਕੀਤੀ। (Scholarship in Delhi )

ਇਸ ਮੀਟਿੰਗ ਵਿੱਚ ਐਸਸੀ-ਐਸਟੀ ਭਲਾਈ ਡਾਇਰੈਕਟਰ, ਸਿੱਖਿਆ ਵਿਭਾਗ, ਵਿੱਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਦਰਅਸਲ, ਸਮਾਜ ਕਲਿਆਣ ਮੰਤਰੀ ਦੇ ਧਿਆਨ ਵਿੱਚ ਇਹ ਆਇਆ ਕਿ ਐਸਸੀ/ਐਸਟੀ/ਓਬੀਸੀ ਵਿਭਾਗ ਅਧੀਨ ਵਜ਼ੀਫੇ ਦੀ ਵੰਡ ਨੂੰ ਲੈ ਕੇ ਬਹੁਤ ਸਾਰੇ ਪੈਂਡਿੰਗ ਮਾਮਲੇ ਹਨ, ਜਿਸ ਕਾਰਨ ਵਿਦਿਆਰਥੀਆਂ ਨੂੰ ਅਸੁਵਿਧਾ ਹੋ ਰਹੀ ਹੈ।

ਰਾਜਿੰਦਰ ਪਾਲ ਗੌਤਮ ਨੇ ਹਦਾਇਤ ਕੀਤੀ ਕਿ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਅਕਾਦਮਿਕ ਸਾਲ ਦੇ ਸ਼ੁਰੂ ਵਿੱਚ ਹੀ ਸ਼ੁਰੂ ਕਰ ਦਿੱਤੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਦੁਬਾਰਾ ਵਜ਼ੀਫ਼ਾ ਪ੍ਰਾਪਤ ਕਰਨ ਵਿੱਚ ਦੇਰੀ ਨਾ ਹੋਵੇ।  ਐਸਟੀ/ਐਸਸੀ/ਓਬੀਸੀ ਵਿਭਾਗ ਅਧੀਨ ਵਿਦਿਆਰਥੀਆਂ ਦੇ ਵਜ਼ੀਫ਼ਿਆਂ ਦੀ ਵੰਡ ਵਿੱਚ ਦੇਰੀ ਹੋਈ ਹੈ, ਜਿਸ ਕਾਰਨ ਅਧਿਕਾਰੀਆਂ ਨੂੰ ਸਾਰੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਵਜ਼ੀਫ਼ਾ ਮਿਲ ਸਕੇ। ਗੌਤਮ ਨੇ ਕਿਹਾ ਕਿ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਵਿੱਦਿਅਕ ਸਾਲ ਦੀ ਸ਼ੁਰੂਆਤ ਤੋਂ ਹੀ ਸ਼ੁਰੂ ਹੋ ਜਾਣੀ ਚਾਹੀਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ