ਚੀਨ ਨੂੰ ਰੂਸ ’ਤੇ ਪਾਬੰਦੀਆਂ ਦਾ ਸਮਰਥਨ ਕਰਨਾ ਚਾਹੀਦਾ ਹੈ: ਅਮਰੀਕਾ
ਵਾਸ਼ਿੰਗਟਨ । ਅਮਰੀਕਾ ਨੇ ਉਮੀਦ ਜਤਾਈ ਹੈ ਕਿ ਚੀਨ ਪੱਛਮੀ ਦੇਸ਼ਾਂ ਵੱਲੋਂ ਰੂਸ ’ਤੇ ਲਗਾਈਆਂ ਗਈਆਂ ਪਾਬੰਦੀਆਂ (Sanctions on Russia) ਦੇ ਪ੍ਰਭਾਵ ਨੂੰ ਘੱਟ ਕਰਨ ਵਿੱਚ ਮਦਦ ਨਹੀਂ ਕਰੇਗਾ ਅਤੇ ਪਾਬੰਦੀਆਂ ਵਾਲੇ ਉਪਾਆਵਾਂ ਦਾ ਸਮਰਥਨ ਕਰੇਗਾ। ਅਮਰੀਕੀ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ਨੀਵਾਰ ਨੂੰ ਇੱਕ ਕਾਨਫਰੰਸ ਨੂੰ ਦੱਸਿਆ,‘‘ਇਹ ਤੈਅ ਹੈ ਕਿ ਚੀਨ ਰੂਸ ਦੇ ਪੱਖ ’ਚ ਅੱਗੇ ਨਹੀਂ ਆਵੇਗਾ। ਇਹ ਪਤਾ ਲੱਗਿਆ ਹੈ ਕਿ ਚੀਨ ਨੇ ਆਪਣੇ ਕੁੱਝ ਬੈਂਕਾਂ ’ਤੇ ਪਾਬੰਦੀਆਂ ਲਗਾਈਆਂ ਹਨ ਜੋ ਰੂਸ ਤੋਂ ਊਰਜਾ ਦੀ ਖਰੀਦ ਦੀ ਸਹੂਲਤ ਲਈ ਵਿੱਤ ਪ੍ਰਦਾਨ ਕਰਦੇ ਸਨ। ਅਜਿਹਾ ਲੱਗਦਾ ਹੈ ਕਿ ਚੀਨ ਹੁਣ ਅਮਰੀਕਾ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦਾ ਸਮਰਥਨ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਬ੍ਰਿਟੇਨ, ਯੂਰਪੀ ਸੰਘ, ਫਰਾਂਸ, ਜਰਮਨੀ, ਇਟਲੀ, ਕੈਨੇਡਾ ਅਤੇ ਅਮਰੀਕਾ ਯੂੁਕਰੇਨ ਦੀ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਰੂਸ ’ਤੇ ਵਾਧੂ ਪਾਬੰਦੀਆਂ ਲਗਾਉਣ ਲਈ ਸਹਿਮਤ ਹੋਏ ਹਨ।
ਅਮਰੀਕਾ ਨੇ ਰੂਸ ਦੇ ਸਿੱਧੇ ਨਿਵੇਸ਼ ਫੰਡਾਂ ’ਤੇ ਪਾਬੰਦੀਆਂ ਲਗਾਈਆਂ
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਖਜ਼ਾਨਾ ਵਿਭਾਗ ਨੂੰ ਆਉਣ ਵਾਲੇ ਦਿਨਾਂ ’ਚ ਰੂਸੀ ਡਾਇਰੈਕਟਰ ਇਨਵੈਸਟਮੈਂਟ ਫੰਡ (ਆਰਡੀਆਈਐਫ਼) ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਅਮਰੀਕੀ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ,‘‘ ਰਾਸ਼ਟਰਪਤੀ ਨੇ ਖਜ਼ਾਨਾ ਵਿਭਾਗ ਦੇ ਸਕੱਤਰ ਨੂੰ ਆਉਣ ਵਾਲੇ ਦਿਨਾਂ ਵਿੱਚ ਰੂਸੀ ਸਿੱਧੇ ਨਿਵੇਸ਼ ਫੰਡ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ।’’
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ