ਰੂਸ ਨੂੰ ਪਾਬੰਦੀਆਂ ਦੀ ਕੀਮਤ ਚੁਕਾਉਣੀ ਪਵੇਗੀ: ਯੂਰਪੀਅਨ ਸੰਘ
ਬ੍ਰਸੇਲਜ਼। ਯੂਰਪੀ ਸੰਘ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਸਹਿਮਤੀ ਜਤਾਈ ਹੈ ਕਿ ਯੂਕਰੇਨ ਵਿੱਚ ਰੂਸ ਦੀ ਫੌਜੀ ਕਾਰਵਾਈ ਦੇ ਖਿਲਾਫ਼ ਪਾਬੰਦੀਆਂ ਦੀ ਕੀਮਤ ਚੁਕਾਉਣੀ ਪਵੇਗੀ। ਇੱਕ ਟੀਵੀ ਇੰਟਰਵਿਊ ਦੌਰਾਨ, ਰਾਸ਼ਟਰਪਤੀ ਵਾਨ ਡੇਰ ਲੇਅਨ ਨੇ ਕਿਹਾ,‘‘ਅਸੀਂ ਜਾਣਦੇ ਹਾਂ ਕਿ ਹਰ ਯੁੱਧ ਦੀ ਇੱਕ ਕੀਮਤ ਚੁਕਾਉਣੀ ਪੈਂਦੀ ਹੈ।’’ ਯੂਰਪੀ ਸੰਘ ਦੇ ਪ੍ਰਧਾਨ ਮੁਤਾਬਕ ਯੂਰਪ ਯੂਕਰੇਨ ਦਾ ਸਮਰਥਨ ਕਰਨਾ ਜਾਰੀ ਰੱਖੇਗਾ ਅਤੇ ਯੂਕਰੇਨ ਦੇ ਸ਼ਰਨਾਰਥੀਆਂ ਨੂੰ ਯੂਰਪੀਅਨ ਸੰਘ ਵਿੱਚ ਰਹਿਣ ਲਈ ਜਗ੍ਹਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ,‘‘ ਅਸੀਂ ਵੱਖ-ਵੱਖ ਵਿਕਲਪਾਂ ਲਈ ਹਫਤਿਆਂ ਤੋਂ ਤਿਆਰੀ ਕਰ ਰਹੇ ਹਾ ਅਤੇ ਯਕੀਨੀ ਤੌਰ ‘ਤੇ ਇਨ੍ਹਾਂ ਸ਼ਰਨਾਰਥੀਆਂ ਦਾ ਸਵਾਗਤ ਕਰਾਂਗੇ।’’ ਈਯੂ ਦੇ ਵਿਦੇਸ਼ ਮੰਤਰੀਆਂ ਨੇ ਐਤਵਾਰ ਨੂੰ ਕੀਵ ਵਿੱਚ ਸੁਰੱਖਿਆ ਬਲਾਂ ਨੂੰ 45 ਕਰੋੜ ਯੂਰੋ (500 ਮਿਲੀਅਨ ਡਾਲਰ) ਦੇ ਹਥਿਆਰਾਂ ਦੀ ਸਪਲਾਈ ਕਰਨ ਲਈ ਸਹਿਮਤੀ ਦਿੱਤੀ। ਇਸ ਦੇ ਨਾਲ ਹੀ ਹੋਰ ਮੱਦਦ ਵੀ ਦਿੱਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ