ਪੰਜਾਬ ਦੇ ਚੋਣ ਕਮਿਸ਼ਨਰ ਨੇ ਕੀਤੀ ਕਾਨਫਰੰਸ

Dr. S. Karuna Raju

ਵੱਖ-ਵੱਖ ਸਟਰਾਂਗ ਰੂਮਾਂ ਦਾ ਕੀਤੀ ਨਿਰੀਖਣ

(ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਵਿਧਾਨ ਸਭਾ ਚੋਣ ਲਈ ਵੋਟਾਂ ਪੈ ਚੁੱਕੀਆਂ ਹਨ। ਜਿਨਾਂ ਦਾ ਨਤੀਜਾ 10 ਮਾਰਚ ਨੂੰ ਆਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ (Election Commissioner of Punjab) ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨਾਂ ਵੱਖ-ਵੱਖ ਸਟਰਾਂਗ ਰੂਮਾਂ ਦਾ ਨਿਰੀਖਣ ਵੀ ਕੀਤਾ।

ਡਾ. ਕਰੁਣਾ ਰਾਜੂ ਨੇ ਕਿਹਾ ਕਿ ਉਨਾਂ ਨੇ ਵੱਖ-ਵੱਖ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਸਟਰਾਂਗ ਰੂਮਾਂ ਦੇ ਬਾਹਰ ਟੈੱਟ ਲਾਏ ਹਨ ਤੇ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਉਹ ਸੁਰੱਖਿਆ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨਾਂ ਕਿਹਾ ਕਿ ਇਸ ਵਾਰ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ ਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਸਖਤ ਪ੍ਰਬੰਧ ਕੀਤੇ ਜਾਣਗੇ। ਉਨਾਂ ਕਿਹਾ ਕਿ ਨਤੀਜਿਆਂ ਦਾ ਕੰਮ ਪੂਰੀ ਪਾਰਦਰਸਤਾ ਨਾਲ ਹੋਵੇਗਾ। ਉਨਾਂ ਕਿਹਾ ਕਿ ਕਾਊਂਟਿੰਗ ਸੈਂਟਰਾਂ ’ਚ ਸਿਰਫ ਉਨਾਂ ਲੋਕਾਂ ਨੂੰ ਜਾਣ ਦਿੱਤਾ ਜਾਵੇਗਾ ਜਿਨਾਂ ਦੀ ਡਿਊਟੀ ਹੋਵੇਗੀ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਾਊਂਟਿੰਗ ਸੈਂਟਰ ’ਚ ਨਹੀਂ ਜਾਵੇਗਾ। ਉਨਾਂ ਕਿਹਾ ਕਿ ਚੋਣ ਨਤੀਜਿਆਂ ਲਈ ਵੀ ਸਖਤ ਕਦਮ ਚੁੱਕੇ ਜਾਣਗੇ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਜਿਨਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ