ਪੂਰਬੀ ਯੂਕਰੇਨ ਵਿੱਚ ਗੋਲੀਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ
ਨਵੀਂ ਦਿੱਲੀ। ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਪੂਰਬੀ ਯੂਕਰੇਨ ਦੇ ਯੁੱਧ ਪ੍ਰਭਾਵਿਤ ਸ਼ਹਿਰ ਖਾਰਕੀਵ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਗੋਲੀਬਾਰੀ ਵਿੱਚ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵਿੱਟਰ ’ਤੇ ਕਿਹਾ, ‘ਬਹੁਤ ਦੁੱਖ ਨਾਲ ਅਸੀਂ ਪੁਸ਼ਟੀ ਕਰ ਸਕਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ ਹੈ। ਮੰਤਰਾਲਾ ਵਿਦਿਆਰਥੀ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਅਸੀਂ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।
ਬਾਗਚੀ ਨੇ ਕਿਹਾ ਕਿ ਵਿਦੇਸ਼ ਸਕੱਤਰ ਹਰਸਵਰਧਨ ਸ਼੍ਰਿੰਗਲਾ ਨੇ ਰੂਸ ਅਤੇ ਯੂਕਰੇਨ ਦੇ ਰਾਜਦੂਤਾਂ ਨਾਲ ਮੁਲਾਕਾਤ ਕਰਕੇ ਖਾਰਕੀਵ ਅਤੇ ਜੰਗ ਪ੍ਰਭਾਵਿਤ ਖੇਤਰ ਦੇ ਹੋਰ ਸ਼ਹਿਰਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦੀ ਮੰਗ ਨੂੰ ਦੁਹਰਾਇਆ ਹੈ। ਰੂਸ ਅਤੇ ਯੂਕਰੇਨ ਵਿੱਚ ਤਾਇਨਾਤ ਭਾਰਤੀ ਰਾਜਦੂਤਾਂ ਨੇ ਕ੍ਰਮਵਾਰ ਮਾਸਕੋ ਅਤੇ ਕੀਵ ਵਿੱਚ ਵੀ ਅਜਿਹੇ ਕਦਮ ਚੁੱਕੇ ਹਨ। ਖਾਰਕੀਵ ਦੇ ਰਹਿਣ ਵਾਲੇ ਭਾਰਤੀ ਵਿਦਿਆਰਥੀ ਨਵੀਨ ਦੀ ਮੌਤ ਦੀ ਖਬਰ ਪਹਿਲੇ ਦਿਨ ਤੋਂ ਹੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਦੱਸਿਆ ਜਾਂਦਾ ਹੈ ਕਿ ਕਰਨਾਟਕ ਦਾ ਰਹਿਦ ਵਾਲਾ ਨਵੀਨ ਕੁਝ ਹੋਰ ਲੋਕਾਂ ਨਾਲ ਗਵਰਨਰ ਹਾਊਸ ਦੇ ਕੋਲ ਸਟੋਰ ਕੋਲ ਖਾਣ-ਪੀਣ ਦਾ ਸਮਾਨ ਲੈਣ ਲਈ ਖੜ੍ਹਾ ਸੀ, ਜਦੋਂ ਉਹ ਰੂਸੀ ਸੈਨਿਕਾਂ ਦੀ ਗੋਲੀਬਾਰੀ ਦੀ ਲਪੇਟ ਵਿੱਚ ਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ