ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਰਕਰਾਂ ਨਾਲ ਕੀਤੀ ਮੀਟਿੰਗ

aswni shrma

ਕਿਹਾ, ਮੁਸ਼ਕਲ ਸਮੇਂ ਕਾਂਗਰਸ ਹਮੇਸ਼ਾ ਬੰਕਰ ‘ਚ ਚਲੀ ਜਾਂਦੀ ਹੈ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਨੇ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੀ ਅਗਵਾਈ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ (BJP Ashwani Sharma) ਨੇ ਕੀਤੀ। ਮੀਟਿੰਗ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਯੂਕਰੇਨ ’ਚ ਫਸੇ ਭਾਰਤੀਆਂ ਨੂੰ ਕੱਢਣ ਲਈ ਸਰਕਾਰ ਪੂਰੀ ਤਾਕਤ ਲਾ ਰਹੀ ਹੈ। ਦੂਜੇ ਪਾਸੇ ਕਾਂਗਰਸੀ ਆਗੂ ਇਸ ਲਈ ਅੱਗੇ ਨਹੀਂ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਦੇਸ਼ ਦੇ ਮੁੱਦੇ ਉਤੇ ਬੰਕਰ ਵਿੱਚ ਚਲੇ ਜਾਂਦੀ ਹੈ।

ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ ਅਤੇ ਉਥੇ ਫਸੇ ਵਿਦਿਆਰਥੀਆਂ ਨੂੰ ਕੱਢਣ ਲਈ ਹਰ ਉਪਰਾਲਾ ਕਰ ਰਹੇ ਹਨ। ਦੂਜੇ ਪਾਸੇ ਕਾਂਗਰਸ ਇਕ ‘ਬੰਕਰ’ ਵਿੱਚ ਵੜ ਗਈ ਹੈ। ਕੋਈ ਵੀ ਕਾਂਗਰਸੀ ਆਗੂ ਇਸ ਮੁੱਦੇ ਉਤੇ ਅੱਗੇ ਨਹੀਂ ਆਇਆ। ਯੂਕਰੇਨ ’ਚ ਬਹੁਤ ਸਾਰੇ ਭਾਰਤੀਆਂ ਨੂੰ ਕੱਢ ਲਿਆਂਦਾ ਗਿਆ ਹੈ ਪਰ ਹਾਲੇ ਵੀ ਕਾਫੀ ਭਾਰਤੀ ਉੱਥੇ ਫਸੇ ਹੋਏ ਹਨ। ਇਸ ਦੇ ਲਈ ਸਾਰੀਆਂ ਪਾਰਟੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ।

ਇਸ ਦੌਰਾਨ ਉਨਾਂ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਫਿਰ ਤੋਂ ਪ੍ਰੋ.ਦਵਿੰਦਰਪਾਲ ਭੁੱਲਰ ਦੀ ਰਿਹਾਈ ਟਾਲ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮੁੱਦੇ ਉਤੇ ਹਮੇਸ਼ਾ ਸਿਆਸਤ ਕਰਦੇ ਹਨ। ਇਸ ਦੌਰਾਨ ਉਨਾਂ ਕਿਹਾ ਕਿ ਪੰਜਾਬ ’ਚ 10 ਮਾਰਚ ਨੂੰ ਚੋਣਾਂ ਦੇ ਨਤੀਜੇ ਐਲਾਨ ਜਾਣਗੇ। ਉਨਾਂ ਦਾਅਵਾ ਕੀਤਾ ਕਿ ਭਾਜਪਾ ਆਪਣੇ ਦਮ ’ਤੇ ਸਰਕਾਰ ਬਣਾਵੇਗੀ। ਇਸ ਮੀਟਿੰਗ ’ਚ 73 ਭਾਜਪਾ ਉਮੀਦਵਾਰ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here