ਫਾਜ਼ਿਲਕਾ ’ਚ ਸਟਰਾਂਗ ਰੂਮ ਦੀ ਸੁਰੱਖਿਆ ‘ਚ ਤਾਇਨਾਤ ਸਬ-ਇੰਸਪੈਕਟਰ ਨੇ ਕੀਤੀ ਖੁਦਕੁਸ਼ੀ

Sub-inspector

ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ

(ਸੱਚ ਕਹੂੰ ਨਿਊਜ਼) ਫਾਜ਼ਿਲਕਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿੱਚ ਈ ਵੀ ਐਮ ਮਸ਼ੀਨਾਂ ਲਈ ਬਣਾਏ ਗਏ ਸਟਰੌਂਗ ਰੂਮ ‘ਚ ਤਾਇਨਾਤ ਸਬ ਇੰਸਪੈਕਟਰ ਨੇ ਖੁਦਕੁਸ਼ੀ ਕਰ ਲਈ ਹੈ। ਸੈਂਟਰ ‘ਚ ਗੋਲੀਬਾਰੀ ਦੀ ਆਵਾਜ਼ ਸੁਣਦੇ ਹੀ ਹਲਚਲ ਮਚ ਗਈ। ਸੈਂਟਰ ‘ਚ ਤਾਇਨਾਤ ਕਰਮਚਾਰੀ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਸਬ-ਇੰਸਪੈਕਟਰ ਖੂਨ ਨਾਲ ਲੱਥਪੱਥ ਹਾਲਤ ‘ਚ ਮਿਲਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਪਛਾਣ ਜਲਾਲਾਬਾਦ ਦੇ ਪਿੰਡ ਮੌਲਵੀ ਦੇ ਰਹਿਣ ਵਾਲੇ ਬਲਦੇਵ ਸਿੰਘ ਵਜੋਂ ਹੋਈ ਹੈ। ਉਸ ਨੇ ਆਪਣੀ ਸਰਕਾਰੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ