ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ
- 31 ਮਾਰਚ ਨੂੰ ਹੋਵਗੀ ਚੋਣ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਸਮੇਤ ਕੁੱਲ 13 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੂਬੇ ’ਚ ਪੰਜਾਬ ਰਾਜ ਸਭਾ ਸੀਟਾਂ (Election Rajya Sabha) ਲਈ ਚੋਣਾਂ ਹੋਣਗੀਆਂ। ਜਿਸ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਸਭਾ ਸੀਟਾਂ ਲਈ ਚੋਣ 31 ਮਾਰਚ 2022 ਨੂੰ ਹੋਵੇਗੀ। ਰਾਜ ਸਭਾ ਲਈ 14 ਮਾਰਚ ਨੂੰ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ ਤੇ 21 ਮਾਰਚ ਨਾਮਜ਼ਦਗੀਆਂ ਲਈ 21 ਮਾਰਚ ਆਖਰੀ ਤਾਰੀਕ ਹੋਵੇਗੀ।
ਇਸ ਦੇ ਨਾਲ ਹੀ ਨਾਮਜ਼ਦਗੀਆਂ ਦੀ ਪੜਤਾਲ ਅਤੇ ਨਾਮਜ਼ਦਗੀਆਂ ਵਾਪਸ ਲੈਣ ਲਈ 24 ਮਾਰਚ ਤੱਕ ਦਾ ਸਮਾਂ ਹੋਵੇਗਾ। 31 ਮਾਰਚ ਨੂੰ ਵੋਟਿੰਗ ਹੋਵੇਗੀ। ਕਮਿਸ਼ਨ ਨੇ ਦੱਸਿਆ ਕਿ 31 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਸ਼ਾਮ 5 ਵਜੇ ਤੱਕ ਵੋਟਾਂ ਦੀ ਗਿਣਤੀ ਹੋਵੇਗੀ। ਜਿਕਰਯੋਗ ਹੈ ਕਿ 9 ਅਪਰੈਲ ਨੂੰ ਪੰਜ ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਖਤਮ ਹੋ ਰਿਹਾ ਹੈ।
ਇਨਾਂ ਪੰਜ ਰਾਜ ਸਭਾ ਮੈਂਬਰਾਂ ਦੋ ਹੋ ਰਿਹਾ ਹੈ ਕਾਰਜਕਾਲ ਖਤਮ
ਸੂਬੇ ਦੇ ਪੰਜ ਰਾਜ ਸਭਾ ਮੈਂਬਰਾਂ- ਸੁਖਦੇਵ ਸਿੰਘ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਤੇ ਸ਼ਮਸ਼ੇਰ ਸਿੰਘ ਦੂਲੋ ਦਾ ਕਾਰਜਕਾਲ 9 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ