ਭਗਵੰਤ ਮਾਨ ਨੇ ਕੀਤਾ ਸਟਰਾਂਗ ਰੂਮ ਦਾ ਦੌਰਾ, 10 ਮਾਰਚ ਨੂੰ ਹੋਵੇਗਾ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

maan

10 ਮਾਰਚ ਨੂੰ ਹੋਵੇਗਾ ਹੋਵੇਗਾ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ (Bhagwant Mann)

(ਸੱਚ ਕਹੂੰ ਨਿਊਜ਼) ਸੰਗਰੂਰ। ਪੰਜਾਬ ’ਚ ਚੋਣ ਨਤੀਜਿਆਂ ਤੋਂ ਪਹਿਲਾਂ ਹਲਚਲ ਤੇਜ਼ ਹੋ ਗਈ ਹੈ। ਸੂਬੇ ਦੇ ਸਾਰੇ ਆਗੂਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਿਸ ਦੇ ਤਹਿਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ (Bhagwant Mann) ਨੇ ਸੋਮਵਾਰ ਨੂੰ ਈਵੀਐਮ ਮਸ਼ੀਨਾਂ ਦੇ ਸਟਰਾਂਗ ਰੂਮ ਦਾ ਦੌਰਾ ਕੀਤਾ। ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਤਿੰਨ ਦਿਨ ਪਹਿਲਾਂ ਭਗਵੰਤ ਮਾਨ ਨੇ ਸੰਗਰੂਰ ਦਾ ਦੌਰਾ ਕੀਤਾ ਸੀ। ਇੱਥੇ 7 ਵਿਧਾਨ ਸਭਾ ਸੀਟਾਂ ਦੀਆਂ ਈਵੀਐਮ ਮਸ਼ੀਨਾਂ ਰੱਖੀਆਂ ਗਈਆਂ ਹਨ। ਚੋਣ ਨਤੀਜਿਆ ਦੌਰਾਨ ਕਿਸੇ ਤਰ੍ਹਾਂ ਦੀ ਗੜਬੜ ਨੇ ਹੋਵੇ ਇਸ ਲਈ ਪੰਜਾਬ ਚੋਣ ਕਮਿਸ਼ਨਰ ਵੱਲੋਂ ਪੂਰੀ ਸਖਤੀ ਕੀਤੀ ਹੈ ਤੇ ਜਿੱਥੇ ਵੀ ਈਵੀਐਮ ਸਟਰਾਂਗ ਰੂਮ ਉੱਥੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

ਜਿਕਰਯੋਗ ਹੈ ਕਿ ਭਗਵੰਤ ਮਾਨ ਨੇ ਧੂਰੀ ਹਲਕੇ ਤੋਂ ਚੋਣ ਲੜੀ ਹੈ। ਇਸ ਹਲਕੇ ’ਚ ਉਨਾਂ ਦਾ ਕਾਫੀ ਪ੍ਰਭਾਵ ਹੈ ਤੇ ਉਨਾਂ ਦੇ ਵਰਕਰ ਉਨਾਂ ਦੀ ਜਿੱਤ ਦਾ ਦਾਅਵਾ ਕਰ ਰਹੇ ਹਨ। ਇਸ ਤੋਂ ਇਲਾਵਾ ਐਜਜਿਟ ਪੋਲਾਂ ’ਚ ਵੀ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੀ ਟੱਕਰ ਦੱਸ ਰਹੇ ਹਨ। ਇਸ ਤੋਂ ਇਲਾਵਾ ਇਸ ਵਾਰ ਪੰਜਾਬ ‘ਚ ਆਮ ਆਦਮੀ ਪਾਰਟੀ ਕਾਫੀ ਮਜ਼ਬੂਤ ​​ਨਜ਼ਰ ਆ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ