ਸੱਚ ਕਹੂੰ ਨਿਊਜ਼, ਸਰਸਾ। ਪੰਜਾਬ ਵਿਧਾਨ ਸਭਾ ਚੋਣਾਂ ਦੀਆਂ 117 ਸੀਟਾਂ ਲਈ ਵੋਟਾਂ ਦੀ ਗਿਣਤੀ ਅੱਧੇ ਰਾਊਂਡ ਤੋਂ ਜ਼ਿਆਦਾ ਤੱਕ ਹੋ ਚੁੱਕੀ ਅਤੇ ਆਮ ਆਦਮੀ ਪਾਰਟੀ ਦੀ 89 ਸੀਟਾਂ ਨਾਲ ਆਪਣਾ ਵਧਾ ਬਣਾ ਚੁੱਕੀ ਹੈ। ਸਭ ਤੋਂ ਪਹਿਲਾਂ ਕਪੂਰਥਲਾ ਦੀ ਸੀਟ ਡਿਕਲੇਅਰ ਹੋਈ ਜਿਸ ਵਿੱਚ ਕਾਂਗਰਸ ਦੇ ਰਾਣਾ ਗੁਰਜੀਤ ਸਿੰਘ ਦੀ ਜਿੱਤ ਹੋਈ ਹੈ ਤੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਪਠਾਨਕੋਟ ਤੋਂ ਜਿੱਤ ਚੁੱਕੇ ਹਨ।
ਪਟਿਆਲਾ ਤੋਂ ਵੱਡੀ ਖਬਰ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਕੋਹਲੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ 19697 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਦੱਸਿਆ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ ਦਾ ਮੁਕਾਬਲਾ ਅਕਾਲੀ ਦਲ ਨਾਲ ਸਮਝਿਆ ਜਾਂਦਾ ਸੀ ਪਰ ਇਸ ਵੇਲੇ ਆਪ ਦੀ ਟੱਕਰ ਕਿਸੇ ਨਾਲ ਨਹੀਂ ਰਹੀ। ਪੰਜਾਬ ਵਿੱਚ ਰਿਕਾਰਡ ਸਭ ਤੋਂ ਜ਼ਿਆਦਾ ਬਹੁਮਤ ਵਾਲੀ ਸਰਕਾਰ ਬਣੇਗੀ ਤਾਂ ਉਹ ਆਮ ਆਦਮੀ ਪਾਰਟੀ ਦੀ ਸਰਕਾਰੀ ਬਣੇਗੀ।
ਜਾਣਕਾਰੀ ਅਨੁਸਾਰ ਦੱਸਿਆ ਜਾਂਦਾ ਹੈ ਕਿ ਇਸ ਵਾਰ ਜੋ ਲੋਕਾਂ ਨੇ ਵੋਟਾਂ ਪਾਈਆਂ ਉਹ ਉਮੀਦਵਾਰ ਵੇਖ ਕੇ ਨਹੀਂ ਪਾਈਆਂ, ਪਾਰਟੀ ਨੂੰ ਵੇਖ ਕੇ ਵੋਟਾਂ ਪਾਈਆਂ ਤੇ ਵੱਡੇ ਫਰਕ ਨਾਲ ਆਮ ਆਦਮੀ ਦੇ ਉਮੀਦਵਾਰ ਆਪਣੀ ਜਿੱਤ ਵਧ ਰਹੇ ਹਨ ਤੇ ਵੱਡੇ ਦਿੱਗਜ ਚਿਹਰੇ ਨੂੰ ਪਛਾੜ ਰਹੇ ਹਨ। ਜੇਕਰ ਗੱਲ ਕਰੀਏ ਤਾਂ ਲੰਬੀ ਹਲਕਾ ਜਿੱਥੋਂ ਸ੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਮੁੱਖ ਮੰਤਰੀ ਰਹੇ, ਇਸ ਵਾਰ ਉਨ੍ਹਾਂ ਨੂੰ ‘ਆਪ’ ਪਾਰਟੀ ਨੇ ਵੱਡੇ ਫਰਕ ਨਾਲ ਹਰਾਇਆ ਅਤੇ ਜਲਾਲਾਬਾਦ ਤੋਂ ਸੁਖਬੀਰ ਬਾਦਲ ਨੂੰ ਵੀ ਵੱਡੇ ਅੰਤਰ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ