ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਦੋਵਾਂ ਸੀਟਾਂ ਤ...

    ਦੋਵਾਂ ਸੀਟਾਂ ਤੋਂ ਹਾਰੇ ਮੁੱਖ ਮੰਤਰੀ ਚੰਨੀ

    channi

    ਦੋਵਾਂ ਸੀਟਾਂ ਤੋਂ ਹਾਰੇ ਮੁੱਖ ਮੰਤਰੀ ਚੰਨੀ

    (ਸੱਚ ਕਹੂੰ ਨਿਊਜ) ਭਦੌੜ। ਪੰਜਾਬ ’ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਜਿਸ ਦੇ ਅੱਗੇ ਪੰਜਾਬ ਦੇ ਮੁੱਖ ਮੰਤਰੀ ਵੀ ਨਹੀਂ ਟਿਕ ਸਕੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋਵਾਂ ਸੀਟਾਂ ਤੋਂ ਹਾਰ ਗਏ ਹਨ। ਉਹ ਵਿਧਾਨ ਸਭਾ ਚੋਣਾਂ ‘ਚ ‘ਆਪ’ ਉਮੀਦਵਾਰਾਂ ਤੋਂ ਆਪਣੀਆਂ ਦੋਵੇਂ ਸੀਟਾਂ ਹਾਰ ਗਏ ਹਨ। ਭਦੌੜ ਸੀਟ ਤੋਂ ਚੰਨੀ ਲਾਭ ਸਿੰਘ ਉਗੋਕੇ ਤੋਂ 37,000 ਵੋਟਾਂ ਦੇ ਫਰਕ ਨਾਲ ਹਾਰ ਗਏ ਹਨ। ਚਮਕੌਰ ਸਾਹਿਬ ਤੋਂ ਚੰਨੀ ‘ਆਪ’ ਉਮੀਦਵਾਰ ਚਰਨਜੀਤ ਸਿੰਘ ਤੋਂ 6000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰ ਗਏ ਹਨ। ਜਿਕਰਯੋਗ ਹੈ ਕਿ ਨਤੀਜਿਆਂ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਪਾਰਟੀ ਦੀ ਜਿੱਤ ਦਾ ਦਾਅਵਾ ਕਰਦੇ ਰਹੇ ਹਨ।

    ਭਦੌੜ ਸੀਟ ਤੋਂ  ਚੰਨੀ ਨੂੰ 26199 ਵੋਟਾਂ ਪਈਆਂ ਜੋਂਦਕਿ ‘ਆਪ’ ਦੇ ਉਮੀਦਵਾਰ ਲਾਭ ਸਿੰਘ ਨੂੰ 63163 ਵੋਟਾਂ ਹਾਸਲ ਹੋਈਆਂ ਹਨ। ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਸਤਨਾਮ ਸਿੰਘ ਤੀਜੇ 20 ਹਜ਼ਾਰ ਵੋਟਾਂ ਦੇ ਨਾਲ ਤੀਜੇ ਨੰਬਰ ‘ਤੇ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here