ਗਿੱਦੜਬਾਹਾ ਹਲਕਾ ਤੋਂ ਰਾਜਾ ਵੜਿੰਗ ਜੇਤੂ 

c89b27be-f2a1-421d-9749-d0ac8d23ebba

ਗਿੱਦੜਬਾਹਾ ਹਲਕਾ ਤੋਂ ਰਾਜਾ ਵੜਿੰਗ ਜੇਤੂ 

ਗਿੱਦੜਬਾਹਾ, (ਰਾਜਵਿੰਦਰ ਬਰਾੜ)। ਗਿੱਦੜਬਾਹਾ ਵਿਧਾਨ ਸਭਾ ਹਲਕਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਤੀਜੀ ਵਾਰ ਜੇਤੂ ਰਹੇ ਹਨ। ਉਨ੍ਹਾ ਆਪਣੇ ਵਿਰੋਧੀ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਢਿੱਲੋਂ ਨੂੰ 1380 ਵੋਟਾਂ ਦੇ ਫ਼ਰਕ ਨਾਲ ਹਰਾਇਆ। ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਿਤਪਾਲ ਸ਼ਰਮਾ ਤੀਜੇ ਸਥਾਨ ’ਤੇ ਰਹੇ।

ਰਾਜਾ ਵੜਿੰਗ ਨੂੰ ਕੁੱਲ 50433 ਵੋਟਾਂ, ਡਿੰਪੀ ਢਿੱਲੋਂ ਨੂੰ 49053 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਿਤਪਾਲ ਸ਼ਰਮਾ ਨੂੰ 38356 ਵੋਟਾਂ ਮਿਲੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਰਾਜਾ ਵੜਿੰਗ ਨੇ ਕਿਹਾ ਕਿ ਸਾਰੇ ਬਾਦਲਾਂ ਨੇ ਉਨ੍ਹਾਂ ਨੂੰ ਹਰਾਉਣ ਲਈ ਬਹੁਤ ਜੋਰ ਲਗਾਇਆ ਪਰ ਵਾਹਿਗਰੂ ਦੇ ਆਸ਼ੀਰਵਾਦ ਅਤੇ ਹਲਕਾ ਗਿੱਦੜਬਾਹਾ ਦੇ ਲੋਕਾਂ ਦੇ ਪਿਆਰ ਨਾਲ ਉਹ ਜੇਤੂ ਰਹੇ। ਉਹ ਪੰਜਾਬ ਦੇ ਲੋਕਾਂ ਦੇ ਧੰਨਵਾਦੀ ਹਨ। ਰਾਜਾ ਵੜਿੰਗ ਨੇ ਪੰਜਾਬ ਦੀ ਜਨਤਾ ਦੇ ਫਤਵੇ ਨੂੰ ਮੰਨਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਆਪਣੀ ਹਾਰ ਦੀ ਸਮੀਖਿਆ ਕਰੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ