ਏ ਵੇਣੂਪ੍ਰਸਾਦ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ ਨਿਯੁਕਤ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। 1991 ਬੈਚ ਦੇ ਆਈਏਐਸ ਅਧਿਕਾਰੀ ਵੇਣੂਪ੍ਰਸਾਦ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੂੰ ਹਟਾਇਆ ਜਾ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਜਗ੍ਹਾ ਵੀਕੇ ਸਿੰਘ ਅਤੇ ਅਨੁਰਾਗ ਅਗਰਵਾਲ ਦੇ ਨਾਂਅ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਹਾਲਾਂਕਿ ਏ. ਵੇਣੂਪ੍ਰਸਾਦ, ਸਰਵਜੀਤ ਸਿੰਘ ਅਤੇ ਰਵਨੀਤ ਕੌਰ ਵੀ ਦੌੜ ਵਿੱਚ ਹਨ।
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਉਨ੍ਹਾਂ ਦੀ ਪਾਰਟੀ ਨੇ ਪੰਜਾਬ ਚੋਣਾਂ ਵਿੱਚ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤੀਆਂ ਸਨ। ਇਹ ਸਮਾਗਮ ਨਵਾਂ ਸ਼ਹਿਰ ਦੇ ਖਟਕੜ ਕਲਾਂ ਵਿੱਚ ਹੋ ਰਿਹਾ ਹੈ।ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਹੀ ਅਧਿਕਾਰੀਆਂ ‘ਚ ਬਦਲਾਅ ਹੋਵੇਗਾ ਜਿਸ ਦਾ ਅਸਰ ਜ਼ਿਲ੍ਹਾ ਪੱਧਰ ‘ਤੇ ਵੀ ਦੇਖਣ ਨੂੰ ਮਿਲੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ