ਭੋਪਾਲ ਤੋਂ ਗ੍ਰਿਫਤਾਰ ਚਾਰ ਸ਼ੱਕੀਆਂ ਦੇ ਮਾਮਲੇ ਦੀ ਜਾਂਚ ਲਈ ਬਣਾਈ ਜਾ ਰਹੀ ਹੈ ਐਸਆਈਟੀ: ਗ੍ਰਹਿ ਮੰਤਰੀ
ਭੋਪਾਲ (ਏਜੰਸੀ)। ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਡਾਕਟਰ ਨਰੋਤਮ ਮਿਸ਼ਰਾ ਨੇ ਅੱਜ ਕਿਹਾ ਕਿ ਭੋਪਾਲ ਤੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਸ਼ੱਕੀਆਂ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਜਾ ਰਹੀ ਹੈ। ਡਾਕਟਰ ਮਿਸ਼ਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ੱਕੀਆਂ ਤੋਂ ਜੇਹਾਦੀ ਸਾਹਿਤ, ਸ਼ੱਕੀ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਨ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਤਹਿ ਤੱਕ ਜਾਣ ਦੀ ਲੋੜ ਹੈ। ਹੁਣ ਐਸਆਈਟੀ ਬਣਾਈ ਜਾ ਰਹੀ ਹੈ, ਜੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇਗੀ। ਉਨ੍ਹਾਂ ਕਿਹਾ ਕਿ ਚਾਰ ਵਿੱਚੋਂ ਤਿੰਨ ਨੇ ਬੰਗਲਾਦੇਸ਼ ਦੇ ਨਿਵਾਸੀ ਹੋਣ ਨੂੰ ਸਵੀਕਾਰ ਕਰ ਲਿਆ ਹੈ। ਕੌਣ-ਕੌਣ ਕਿੰਨੇ ਸਮੇਂ ਤੋਂ ਇੱਥੇ ਸੀ, ਇਸ ਬਾਰੇ ਵੱਖ-ਵੱਖ ਜਾਣਕਾਰੀਆਂ ਮਿਲ ਰਹੀਆਂ ਹਨ। ਸਾਰਿਆਂ ਤੋਂ ਵੱਖ-ਵੱਖ ਪੁੱਛਗਿੱਛ ਕਰਨ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਾਰੇ ਥਾਣਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਸ਼ੱਕੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਕਿਹਾ ਗਿਆ ਹੈ।
ਕੀ ਗੱਲ ਹੈ:
ਸ਼ੱਕੀ ਗਤੀਵਿਧੀਆਂ ਦੀ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਮੱਧ ਪ੍ਰਦੇਸ਼ ਪੁਲਸ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਕੱਲ੍ਹ ਇੱਥੋਂ ਬੰਗਲਾਦੇਸ਼ ਨਾਲ ਸਬੰਧਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜਮਾਤ-ਏ-ਮੁਜਾਹਿਦੀਨ (ਜੇਐੱਮਬੀ) ਦੇ ਚਾਰ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਸ਼ੱਕੀ ਅੱਤਵਾਦੀਆਂ ‘ਚ ਫਜ਼ਹਰ ਅਲੀ, ਮੁਹੰਮਦ ਅਕੀਲ, ਜ਼ਹੂਰੂਦੀਨ ਉਰਫ ਇਬਰਾਹਿਮ ਅਤੇ ਫਜ਼ਹਰ ਜ਼ੈਨੁਲ ਸ਼ਾਮਲ ਹਨ। ਇਨ੍ਹਾਂ ਦੇ ਕਬਜ਼ੇ ‘ਚੋਂ ਜੇਹਾਦੀ ਸਾਹਿਤ, ਇਲੈਕਟ੍ਰਾਨਿਕ ਉਪਕਰਨ ਅਤੇ ਸ਼ੱਕੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ