ਸਾਡੇ ਨਾਲ ਸ਼ਾਮਲ

Follow us

26.9 C
Chandigarh
Friday, February 27, 2026
More
    Home Breaking News ਸ਼੍ਰੀਨਗਰ ਮੁਕਾ...

    ਸ਼੍ਰੀਨਗਰ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ

    Srinagar Encounter Sachkahoon

    ਸ਼੍ਰੀਨਗਰ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ

    ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ, ਜਿਸ ਨਾਲ ਇਸ ਮੁਕਾਬਲੇ ‘ਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਤਿੰਨ ਹੋ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਸ਼੍ਰੀਨਗਰ ਦੇ ਬਾਹਰਵਾਰ ਨੌਗਾਮ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ’ਤੇ ਸੁਰੱਖਿਆ ਬਲਾਂ ਦੁਆਰਾ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਮੁਕਾਬਲਾ ਸ਼ੁਰੂ ਹੋਇਆ। ਇਕ ਪੁਲਸ ਅਧਿਕਾਰੀ ਨੇ ਦੱਸਿਆ, ‘‘ਅਪਰੇਸ਼ਨ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ ਹਨ।’’ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।

    ਇਸ ਤੋਂ ਪਹਿਲਾਂ ਪੁਲਿਸ ਨੇ ਕਿਹਾ ਸੀ ਕਿ ਸ੍ਰੀਨਗਰ ਦੇ ਬਾਹਰਵਾਰ ਖਾਨਮੋਹ ਵਿੱਚ ਹਾਲ ਹੀ ਵਿੱਚ ਇੱਕ ਸਰਪੰਚ ਦੀ ਹੱਤਿਆ ਵਿੱਚ ਸ਼ਾਮਲ ਲਸ਼ਕਰ ਦਾ ਇੱਕ ਅੱਤਵਾਦੀ ਵੀ ਮੁਕਾਬਲੇ ਵਿੱਚ ਫਸਿਆ ਹੋਇਆ ਹੈ। ਮੰਗਲਵਾਰ ਤੋਂ ਬਾਅਦ ਕਸ਼ਮੀਰ ਵਿੱਚ ਇਹ ਦੂਜਾ ਮੁਕਾਬਲਾ ਹੈ। ਦੱਖਣੀ ਕਸ਼ਮੀਰ ਦੇ ਅਵੰਤੀਪੋਰਾ ਵਿੱਚ ਕੱਲ੍ਹ ਹੋਏ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ ਦਾ ਇੱਕ ਅੱਤਵਾਦੀ ਮਾਰਿਆ ਗਿਆ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here