ਕਿਹਾ : ਨਵੇਂ ਸਿਆਸੀ ਸਫਰ ਲਈ ਸ਼ਹਿਰ ਵਾਸੀਆਂ ਨਾਲ ਕਰਾਂਗਾ ਸਲਾਹ ਮਸ਼ਵਰਾ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਹਾਰ ਤੋਂ ਬਾਅਦ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰੂੁਪ ਚੰਦ ਸਿੰਗਲਾ ਨੇ ਪਾਰਟੀ ਛੱਡ ਦਿੱਤੀ ਹੈ। ਉਨਾਂ ਕਿਹਾ ਨਵੇਂ ਸਿਆਸੀ ਸਫਰ ਲਈ ਉਹ ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲੈਣਗੇ।
ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਨੂੰ ਸਿਰਫ 4 ਸੀਟਾਂ ਹੀ ਮਿਲੀਆਂ ਹਨ । ਇਸ ਵਾਰ ਅਕਾਲੀ ਦਲ ਨੇ ਭਾਜਪਾ ਤੋਂ ਵੱਖ ਹੋ ਕੇ ਬਸਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਸਨ ਪਰ ਇਸ ਵਾਰ ਵੀ ਪਾਰਟੀ ਦਾ ਪ੍ਰਦਰਸ਼ਨ ਫਿੱਕ ਰਿਹਾ। ਇਸ ਵਾਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕਾਰਗੁਜ਼ਾਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਕਾਲੀ ਦਲ ਜੋ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਨੰਬਰ 3 ਪਾਰਟੀ ਸੀ, ਇਸ ਵਾਰ ਵੀ ਇਨਾਂ ਚੋਣਾਂ ਵਿੱਚ ਤੀਜੇ ਨੰਬਰ ‘ਤੇ ਰਹੀ।
ਜਿਕਰਯੋਗ ਹੀ ਕਿ ਪੰਜਾਬ ’ਚ ਇਸ ਵਾਰ ਆਮ ਆਦਮੀ ਪਾਰਟੀ ਨੇ 92 ਸੀਟਾਂ ’ਤੇ ਜਿੱਤ ਦਰਜ ਕਰਕੇ ਸਪੱਸ਼ਟ ਬਹੁਮਤ ਹਾਸਲ ਕੀਤਾ। ਜਦੋਂਕਿ ਕਾਂਗਰਸ ਪਾਰਟੀ ਨੂੰ 18 ਸੀਟਾਂ ਤੇ ਅਕਾਲੀ-ਬਸਪਾ ਨੂੰ 4 ਸੀਟਾਂ ਮਿਲੀਆਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ