ਅਕਾਲੀ ਆਗੂ ਨੇ ਬਦਲਾ ਲੈਣ ਦੇ ਦੋਸ਼ ਲਾਏ ਸਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਮਾਮਲੇ ’ਚ ਫਸੇ ਅਕਾਲੀ ਦਲ ਦੇ ਸੀਨੀਆਰ ਆਗੂ ਬਿਕਰਮ ਮਜੀਠੀਆ ਕੇਸ (Bikram Majithia Drugs Case) ਦੀ ਜਾਂਚ ਕਰਨ ਵਾਲੀ ਐਸਆਈਟੀ ਬਦਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਏਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਹੇਠ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੇ ਮਜੀਠੀਆ ਡਰੱਗਜ਼ ਮਾਮਲੇ ‘ਚ ਬਹੁਚਰਚਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੀ ਥਾਂ ਲੈ ਲਈ ਹੈ। ਨਵੀਂ ਟੀਮ ਦੀ ਅਗਵਾਈ ਏ. ਆਈ. ਜੀ. ਗੁਰਸ਼ਰਨ ਸਿੰਘ ਸੰਧੂ ਕਰਨਗੇ ਤੇ ਇਸ ਟੀਮ ’ਚ ਚਾਰ ਹੋਰ ਮੈਂਬਰ ਹੋਣਗੇ। ਜਿਸ ਵਿੱਚ ਏ.ਆਈ.ਜੀ ਰਾਹੁਲ, ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐਸਪੀ ਰਘੁਵੀਰ ਸਿੰਘ ਅਤੇ ਡੀਐਸਪੀ ਅਮਰਪ੍ਰੀਤ ਸਿੰਘ ਸ਼ਾਮਲ ਸਨ।
ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਸੀ। ਜਿਸ ‘ਤੇ ਅਕਾਲੀ ਦਲ ਨੇ ਬਦਲਾ ਲੈਣ ਦੇ ਦੋਸ਼ ਲਾਏ ਸਨ। ਨਸ਼ਿਆਂ ਦੇ ਮਾਮਲੇ ਵਿੱਚ ਫਸੇ ਬਿਕਰਮ ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਹ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ ਸਨ। ਹਾਲਾਂਕਿ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਮਜੀਠਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਬਣ ਚੁੱਕੀ ਹੈ।
ਜਿਕਰਯੋਗ ਹੈ ਕਿ ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਹੇਠਲੀ ਅਦਾਲਤ ਤੋਂ ਸੁਪਰੀਮ ਕੋਰਟ ਤੱਕ ਅਗਾਊਂ ਜ਼ਮਾਨਤ ਨਹੀਂ ਮਿਲੀ। ਉਸ ਨੂੰ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੋਂ ਕੁਝ ਰਾਹਤ ਮਿਲੀ ਹੈ। ਜਿਸ ਕਾਰਨ ਉਹ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਵਿਚ ਕਾਮਯਾਬ ਰਹੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ