ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਗ੍ਰਹਿ ਮੰਤਰਾਲਾ
(ਸੱਚ ਕਹੂੰ ਨਿਊਜ਼) ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਬ੍ਰਿਗੇਡ ਨੂੰ ਮੰਤਰਾਲੇ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਵਿਭਾਗ ਵੰਡੇ ਗਏ ਹਨ। ਗ੍ਰਹਿ ਅਤੇ ਆਬਕਾਰੀ ਮੰਤਰਾਲਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਹਰਪਾਲ ਚੀਮਾ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਨੂੰ ਸਿੱਖਿਆ ਮੰਤਰੀ ਬਣਾਇਆ ਗਿਆ ਹੈ। ਹਰਜੋਤ ਬੈਂਸ ਨੂੰ ਸੈਰ ਸਪਾਟਾ ਮੰਤਰੀ ਬਣਾਇਆ ਗਿਆ ਹੈ। ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਹੋਣਗੇ। ਬਲਜੀਤ ਕੌਰ ਨੂੰ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਦਿੱਤਾ ਗਿਆ ਹੈ। ਲਾਲਚੰਦ ਕਟਾਰੂਚੱਕ ਨੂੰ ਖੁਰਾਕ ਸਪਲਾਈ ਮੰਤਰੀ ਬਣਾਇਆ ਗਿਆ ਹੈ। ਲਾਲਜੀਤ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ। ਬ੍ਰਹਮਸ਼ੰਕਰ ਜ਼ਿੰਪਾ ਨੂੰ ਜਲ ਸਪਲਾਈ ਮੰਤਰੀ ਬਣਾਇਆ ਗਿਆ ਹੈ।
ਕਿਸ ਨੂੰ ਮਿਲਿਆ ਕਿਹੜਾ ਮੰਤਰਾਲਾ
ਮੁੱਖ ਮੰਤਰੀ ਭਗਵੰਤ ਮਾਨ ਕੋਲ ਗ੍ਰਹਿ ਮੰਤਰਾਲਾ
ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਮੰਤਰੀ
ਹਰਪਾਲ ਸਿੰਘ ਚੀਮਾ ਖਜਾਨਾ ਮੰਤਰੀ
ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ
ਡਾ. ਬਲਜੀਤ ਕੌਰ ਮਹਿਲਾ ਤੇ ਬਾਲ ਵਿਕਾਸ ਮੰਤਰੀ
ਲਾਲ ਚੰਦ ਕਟਾਰੂਚੱਕ ਫੂਡ ਸਪਲਾਈ ਮੰਤਰੀ
ਹਰਜੋਤ ਬੈਂਸ ਕਾਨੂੰਨ ਤੇ ਸੈਰ-ਸਪਾਟਾ ਮੰਤਰੀ
ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤੀ ਮੰਤਰੀ
ਬ੍ਰਹਮ ਸ਼ੰਕਰ ਜ਼ਿੰਪਾ ਵਾਟਰ ਸਪਲਾਈ ਤੇ ਕੁਦਰਤੀ ਆਫਤ ਮੰਤਰੀ
ਡਾ. ਵਿਜੈ ਸਿੰਗਲਾ ਸਿਹਤ ਮੰਤਰੀ
ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ