ਵਿਧਾਨ ਸਭਾ ਵਿੱਚ ਭਗਵੰਤ ਮਾਨ ਦੇ ਪੁੱਛਣ ਤੇ ਨਹੀਂ ਦੇ ਸਕੇ ਜਵਾਬ (Raja Waring )
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੀ ਕਾਂਗਰਸ ਸਰਕਾਰ ‘ਚ ਟਰਾਂਸਪੋਰਟ ਮੰਤਰੀ ਰਹੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਨੂੰ ਵਿਧਾਨ ਸਭਾ ’ਚ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ। ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਬਰਸੀ ਮੌਕੇ ਛੁੱਟੀ ਦਾ ਐਲਾਨ ਕੀਤਾ ਤਾਂ ਰਾਜਾ ਵੜਿੰਗ ਨੇ ਇਸ ਦਾ ਵਿਰੋਧ ਕੀਤਾ।
ਕਾਂਗਰਸੀ ਵਿਧਾਇਕ ਰਾਜਾ ਵੜਿੰਗ (Raja Waring ) ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਦਿਨ ਛੁੱਟੀ ਨਹੀਂ ਹੋਣੀ ਚਾਹੀਦੀ। ਇਸ ਦੀ ਬਜਾਏ ਸਕੂਲ ’ਚ ਬੱਚਿਆਂ ਨੂੰ ਸ਼ਹੀਦਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੜਿੰਗ ਤੋਂ ਸ਼ਹੀਦ ਭਗਤ ਸਿੰਘ ਦੇ ਜਨਮ ਬਾਰੇ ਪੁੱਛਿਆ ਤਾਂ ਉਹ ਚੁੱਪ ਰਹੇ ਤਾਂ CM ਮਾਨ ਨੇ ਕਿਹਾ ਕਿ ਕਮਾਲ ਹੈ? ਭਗਵੰਤ ਮਾਨ ਨੇ ਕਿਹਾ ਕਿ 28 ਸਤੰਬਰ ਨੂੰ ਹੁੰਦਾ ਹੈ। ਮਾਨ ਨੇ ਕਿਹਾ ਕਿ ਯਾਦ ਕਰ ਲਓ। ਮਾਨ ਨੇ ਇਹ ਵੀ ਕਿਹਾ ਕਿ ਇਹ ਛੁੱਟੀ ਇਸ ਲਈ ਹੈ ਕਿ ਲੋਕ ਖਾਸ ਕਰਕੇ ਨੌਜਵਾਨ ਸ਼ਹੀਦ ਭਗਤ ਸਿੰਘ ਨੂੰ ਹੁਸੈਨੀਵਾਲਾ ਜਾਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜਾ ਕੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਮੌਕੇ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਹੋਵੇਗੀ। ਤਾਂਕਿ ਇਸ ਮੌਕੇ ਪੰਜਾਬ ਦੇ ਲੋਕ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਪਿੰਡ ਖਟਕੜ ਕਲਾਂ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕਰ ਸਕਣ। pic.twitter.com/RlYARwzlCz
— Bhagwant Mann (@BhagwantMann) March 22, 2022
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਬਰਸੀ ਮੌਕੇ 23 ਮਾਰਚ ਨੂੰ ਪੂਰੇ ਸੂਬੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ