ਖੇਤੀਬਾੜੀ ਵਿਭਾਗ ਗੁਰੂਹਰਸਹਾਏ ਵੱਲੋਂ ਲਾਇਆ ਕਿਸਾਨ ਸਿਖਲਾਈ ਕੈਂਪ
(ਵਿਜੈ ਹਾਂਡਾ) ਗੁਰੂਹਰਸਹਾਏ । ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਗੁਰੂਹਰਸਹਾਏ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਾਜਿੰਦਰ ਕੰਬੋਜ ਦੀ ਯੋਗ ਅਗਵਾਈ ਹੇਠ ਪਿੰਡ ਸੁੱਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਇਸ ਮੌਕੇ ਜਸਵਿੰਦਰ ਸਿੰਘ ਜੇਟੀਂ ਵੱਲੋਂ ਪਿੰਡ ਦੇ ਕਿਸਾਨਾਂ ਨੂੰ ਜੀ ਆਂਇਆ ਕਿਹਾ ਗਿਆ। ਸੁਰਿੰਦਰ ਕੁਮਾਰ ਖੇਤੀਬਾੜੀ ਸਬ ਇੰਸਪੈਕਟਰ ਵੱਲੋਂ ਕਿਸਾਨਾਂ ਨੂੰ ਕਣਕ ਦੀਆਂ ਬਿਮਾਰੀਆਂ ਤੇ ਕਣਕ ਦੀ ਫਸਲਾਂ ਉੱਪਰ ਕੀੜੇ ਮਕੌੜਿਆਂ ਦੇ ਹਮਲੇ ਸੰਬੰਧੀ ਜਾਣਕਾਰੀ ਦਿੱਤੀ ਗਈ ਤੇ ਕਣਕ ਦੀ ਪਿਛੇਤੀ ਬਿਜਾਈ ਵਾਲੀ ਫਸਲ ਉੱਪਰ ਚੇਪੇ ਦੇ ਹਮਲੇ ਲਈ ਐਕਟਾਰਾ 20 ਗ੍ਰਾਮ ਤੇ ਪੀਲੀ ਕੁੰਗੀ ਵਾਸਤੇ ਟਿਲਟ 200 ਮਿਲੀਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨ ਦੀ ਸਿਫਾਰਿਸ਼ ਕੀਤੀ ਗਈ। ਇਸ ਮੌਕੇ ਪਵਨ ਕੁਮਾਰ ਜੇਟੀਂ ਤੇ ਨਰੇਸ ਪਾਲ ਜੇਟੀਂ ਵੱਲੋਂ ਖੇਤੀ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਗੁਰਮੀਤ ਸਿੰਘ , ਰਾਜਪ੍ਰੀਤ ਸੁੱਲਾ, ਸੁਦਰਸ਼ਨ ਸ਼ੁੱਲਾ ਅੱਤੇ ਪਿੰਡ ਦੇ ਕਈ ਕਿਸਾਨ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ