ਬੰਗਾਲ ਕਤਲੇਆਮ ਦੀ ਜਾਂਚ ਸੀਬੀਆਈ ਕਰੇ : ਕਲਕੱਤਾ ਹਾਈ ਕੋਰਟ

Birbhum Violence Sachkahoon

ਬੰਗਾਲ ਕਤਲੇਆਮ ਦੀ ਜਾਂਚ ਸੀਬੀਆਈ ਕਰੇ : ਕਲਕੱਤਾ ਹਾਈ ਕੋਰਟ

ਕੋਲਕਾਤਾ। ਕੋਲਕਾਤਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੱਛਮੀ ਬੀਰਭੂਮ (Birbhum Violence) ਜ਼ਿਲ੍ਹੇ ਦੇ ਬੋਗਟੂਈ ਪਿੰਡ ਵਿੱਚ ਹੋਏ ਕਤਲੇਆਮ ਦੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਹਫ਼ਤੇ ਇਸ ਕਤਲੇਆਮ ਵਿੱਚ ਅੱਠ ਲੋਕ ਜ਼ਿੰਦਾ ਸਾੜ ਦਿੱਤੇ ਗਏ ਸਨ। ਜਸਟਿਸ ਪ੍ਰਕਾਸ਼ ਸ਼੍ਰੀਵਾਸਤਵ ਅਤੇ ਜਸਟਿਸ ਆਰ ਭਾਰਦਵਾਜ ਦੀ ਡਿਵੀਜ਼ਨ ਬੈਂਚ ਨੇ ਸੀਬੀਆਈ ਨੂੰ ਨਿਰਦੇਸ਼ ਦਿੱਤਾ ਕਿ ਉਹ ਇਸ ਭਿਆਨਕ ਘਟਨਾ ਦੀ ਜਾਂਚ ਲਈ ਸੂਬਾ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਜਾਂਚ ਆਪਣੇ ਹੱਥ ਵਿੱਚ ਲਵੇ।

ਇਸ ਤੋਂ ਪਹਿਲਾਂ ਮਮਤਾ ਬੈਨਰਜੀ ਸਰਕਾਰ ਨੇ ਅਦਾਲਤ ਨੂੰ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਨੂੰ ਨਾ ਸੌਂਪਣ ਦੀ ਬੇਨਤੀ ਕੀਤੀ ਸੀ, ਪਰ ਅਦਾਲਤ ਨੇ ਸੂਬਾ ਸਰਕਾਰ ਦੀ ਬੇਨਤੀ ਨੂੰ ਰੱਦ ਕਰਦਿਆਂ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਐਸਆਈਟੀ ਨੂੰ ਹੁਣ ਤੱਕ ਦੀ ਜਾਂਚ ਨਾਲ ਸਬੰਧਤ ਸਾਰੇ ਜ਼ਰੂਰੀ ਦਸਤਾਵੇਜ਼ ਸੀਬੀਆਈ ਨੂੰ ਸੌਂਪਣ ਅਤੇ 7 ਅਪਰੈਲ ਤੱਕ ਸੀਬੀਆਈ ਨੂੰ ਪ੍ਰਗਤੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ