ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਪੈਟਰੋਲ ਅਤੇ ਡੀ...

    ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ

    Petrol Diesel Price Sachkahoon

    ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ

    ਨਵੀਂ ਦਿੱਲੀ। ਦੇਸ਼ ‘ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ (Petrol Diesel Price) ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਪਿਛਲੇ ਪੰਜ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਨਾਲ ਇੱਥੇ ਪੈਟਰੋਲ 98.61 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ 97.81 ਅਤੇ ਡੀਜ਼ਲ 89.07 ਸੀ। ਤੇਲ ਕੰਪਨੀਆਂ ਨੇ 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਕਾਰਨ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3.20 ਪੈਸੇ ਦਾ ਵਾਧਾ ਹੋਇਆ ਹੈ। ਇਸ ਵਾਧੇ ਕਾਰਨ ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 113.35 ਰੁਪਏ ਅਤੇ 97.55 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। Petrol Diesel Price

    ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਇਸ ਕਾਰਨ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ 120.65 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.23 ਫੀਸਦੀ ਵਧ ਕੇ 112.60 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

    ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ:

    ਮਹਾਂਨਗਰ………….ਪੈਟਰੋਲ………..ਡੀਜ਼ਲ (ਰੁਪਏ ਪ੍ਰਤੀ ਲੀਟਰ)

    ਦਿੱਲੀ………………98.61………..89.87

    ਕੋਲਕਾਤਾ …………..108.01………93.01

    ਮੁੰਬਈ ……………..113.35………97.55

    ਚੇਨਈ …………….104.43 ………94.47

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here