ਗੈਂਗਸਟਰ ਸੋਸ਼ਲ ਮੀਡੀਆ ‘ਤੇ ਰਹਿੰਦੇ ਹਨ ਕਾਫੀ ਐਕਟਿਵ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਸੂਬੇ ਦਾ ਮਾਹੌਲ ਖਰਾਬ ਕਰਨ ਲਈ ਗੈਂਗਸਟਰ ਸਰਗਰਮ ਹਨ। ਅੰਮ੍ਰਿਤਸਰ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦੇ ਤਿੰਨ ਗੈਂਗਸਟਰਾਂ ਦੀਆਂ ਹਥਿਆਰਾਂ ਨਾਲ ਲੈਸ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਸਮੇਤ ਤਸਵੀਰਾਂ ਦੇਖ ਕੇ ਅੰਮ੍ਰਿਤਸਰ ਦੇ ਸਾਈਬਰ ਸੈੱਲ ਨੇ ਤਿੰਨ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਥਾਣਾ ਛਾਉਣੀ ਅਤੇ ਛੇਹਰਟਾ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਦੇਸੀ ਪਿਸਤੌਲਾਂ ਸਮੇਤ ਅੱਠ ਜਿੰਦਾ ਰੌਂਦ ਬਰਾਮਦ ਹੋਏ ਹਨ। ਇਨਾਂ ਗੈਂਗਸਟਰਾਂ ਦੀ ਪਛਾਣ ਝੁੰਜਰ ਸਿੰਘ ਉਰਫ ਹਜ਼ਾਰਾ ਗੁਰਵਿੰਦਰ ਸਿੰਘ, ਨਛੱਤਰ ਸਿੰਘ, ਅਲੀ ਕੁਮਾਰ ਵਜੋਂ ਹੋਈ ਹੈ। ਇਨਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਹੈ ਕਿ ਗ੍ਰਿਫਤਾਰ ਕੀਤਾ ਗਿਆ ਗੈਂਗਸਟਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ