ਦਿਗਵਿਜੇ ਸਜ਼ਾ ਦੇ ਖਿਲਾਫ ਹਾਈਕੋਰਟ ‘ਚ ਅਪੀਲ ਦਾਇਰ ਕਰਨਗੇ
ਭੋਪਾਲ । ਮੱਧ ਪ੍ਰਦੇਸ਼ ਦੇ ਇੰਦੌਰ ਦੀ ਇੱਕ ਵਿਸ਼ੇਸ਼ ਅਦਾਲਤ ਵੱਲੋਂ ਕਰੀਬ ਇੱਕ ਦਹਾਕੇ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ ਨੇ ਕਿਹਾ ਹੈ ਕਿ ਉਹ ਇਸ ਖ਼ਿਲਾਫ਼ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨਗੇ। ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਨੇ ਟਵੀਟ ਰਾਹੀਂ ਕਿਹਾ ਹੈ ਕਿ ਇੰਦੌਰ ਦੀ ਏਡੀਜੇ ਕੋਰਟ ਦਾ ਹੁਕਮ ਹੈ। ਮੈਂ ਹਾਈ ਕੋਰਟ ਵਿੱਚ ਅਪੀਲ ਕਰਾਂਗਾ। ਉਹ ‘ਭਾਜਪਾ ਅਤੇ ਸੰਘ ਤੋਂ ਕਦੇ ਡਰਦੇ ਨਹੀਂ ਹਨ ਅਤੇ ਨਾ ਹੀ ਕਦੇ ਡਰਣਗੇ। ਜਿੰਨੇ ਮਰਜ਼ੀ ਝੂਠੇ ਕੇਸ ਬਣਾਏ ਜਾਣ ਤੇ ਕਿੰਨੀਆਂ ਸਜ਼ਾਵਾਂ ਦਿੱਤੀਆਂ ਜਾਣ।
ਸਿੰਘ ਨੇ ਸਿਲਸਿਲੇਵਾਰ ਟਵੀਟਾਂ ਰਾਹੀਂ ਕਿਹਾ, ਕਿ 11 ਸਾਲ ਪੁਰਾਣੇ ਮਾਮਲੇ ਵਿੱਚ, ਜਿਸ ਵਿੱਚ ਉਨ੍ਹਾਂ ਦਾ ਨਾਮ ਐਫਆਈਆਰ ਵਿੱਚ ਵੀ ਨਹੀਂ ਸੀ, ਉਸ ਨੂੰ ਸਿਆਸੀ ਦਬਾਅ ਕਾਰਨ ਜੋੜਿਆ ਗਿਆ ਅਤੇ ਸਜ਼ਾ ਦਿੱਤੀ ਗਈ। ਉਹ ਇੱਕ ਅਹਿੰਸਕ ਵਿਅਕਤੀ ਹਨ ਅਤੇ ਹਮੇਸ਼ਾ ਹਿੰਸਕ ਗਤੀਵਿਧੀਆਂ ਦਾ ਵਿਰੋਧ ਕਰਦੇ ਰਹਿਣਗੇ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ