ਪੰਜਾਬ ਵਿੱਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ
ਚੰਡੀਗੜ੍ਹ। ਪੰਜਾਬ ਵਿੱਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਆਰਬੀਆਈ ਨੇ ਕਣਕ ਦੀ ਖਰੀਦ ਲਈ 24773 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ ਹੈ। ਰਾਜ ਸਰਕਾਰ ਵੱਲੋਂ ਇਸ ਸੀਜ਼ਨ ਲਈ 132 ਲੱਖ ਟਨ ਕਣਕ ਦੀ ਖਰੀਦ ਲਈ ਮੰਗੀ ਗਈ ਸੀਸੀਐਲ ਦਾ ਵੱਡਾ ਹਿੱਸਾ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਖਰੀਦਿਆ ਜਾਵੇ ਅਤੇ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਖ਼ਰੀਦ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਵੀ ਯਕੀਨੀ ਬਣਾਈ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ