ਸ਼੍ਰੀਨਗਰ ਮੁਕਾਬਲੇ ’ਚ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗਏ
ਸ਼੍ਰੀਨਗਰ। ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀ ਨਗਰ ’ਚ ਸੁਰੱਖਿਆ ਬਲਾਂ ਨੇ ਰਾਤ ਭਰ ਚੱਲੇ ਮੁਕਾਬਲੇ (Srinagar Encounter) ’ਚ ਲਸ਼ਕਰ-ਏ-ਤੈਆਬ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਅੱਜ ਇੱਥੇ ਦੱਸਿਆ ਕਿ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਰਈਸ ਅਹਿਮਦ ਭੱਟ ਪਹਿਲਾਂ ਇੱਕ ਪੱਤਰਕਾਰ ਸੀ ਅਤੇ ਪਿਛਲੇ ਸਾਲ ਅਗਸਤ ਵਿੱਚ ਅੱਤਵਾਦੀ ਸੰਗਠਨ ਵਿੱਚ ਸ਼ਾਮਲ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਸੁਰੱਖਿਆ ਬਲਾਂ ਵੱਲੋਂ ਅੱਤਵਾਦੀ ਵਿਰੋਧੀ ਮੁਹਿੰਮ ਦੌਰਾਨ ਪੁਰਾਣੇ ਸ੍ਰੀਨਗਰ ਦੇ ਰੈਨਾਵਾੜੀ ਖੇਤਰ ਵਿੱਚ ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਹੋਇਆ। Srinagar Encounter
ਉਨ੍ਹਾਂ ਦੱਸਿਆ ਕਿ ਇਲਾਕੇ ’ਚ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਸ਼ੁਰੂ ਹੋਏ ਮੁਕਾਬਲੇ ’ਚ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ’ਚ ਮਾਰੇ ਗਏ ਦੋ ਅੱਤਵਾਦੀਆਂ ਦੀ ਪਛਾਣ ਅਨੰਤਨਾਗ ਦੇ ਬਿਜਬੇਹਰਾ ਨਿਵਾਸੀ ਰਈਸ ਅਹਿਮਦ ਭੱਟ ਅਤੇ ਹਿਲਾਲ ਅਹਿਮਦ ਰਾਹ ਵਜੋਂ ਹੋਈ ਹੈ। ਉਸਨੇ ਦੱਸਿਆ ਕਿ ਰਈਸ ਅਨੰਤਨਾਗ ਵਿੱਚ ਇੱਕ ਔਨਲਾਈਨ ਨਿਊਜ਼ ਪੋਰਟਲ ‘‘ਵੈਲੀ ਨਿਊਜ਼ ਸਰਵਿਸ’ ਚਲਾਉਂਦਾ ਸੀ। ਪੁਲਸ ਨੇ ਟਵੀਟ ਕੀਤਾ ਕਿ ਰਈਸ ਪਿਛਲੇ ਸਾਲ ਅਗਸਤ ’ਚ ਅੱਤਵਾਦੀ ਸਮੂਹ ’ਚ ਸ਼ਾਮਲ ਹੋ ਗਿਆ ਸੀ। ਉਸ ਦੇ ਖਿਲਾਫ ਪਹਿਲਾਂ ਹੀ ਅੱਤਵਾਦੀ ਅਪਰਾਧ ਦੇ ਸਬੰਧ ਵਿੱਚ ਦੋ ਐਫਆਈਆਰ ਦਰਜ ਹਨ। ਜ਼ਿਕਰਯੋਗ ਹੈ ਕਿ ਕਸ਼ਮੀਰ ’ਚ ਇਸ ਮਹੀਨੇ ਸੁਰੱਖਿਆ ਬਲਾਂ ਨੇ 9 ਮੁਕਾਬਲਿਆਂ ’ਚ 13 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ