ਸਾਡੇ ਨਾਲ ਸ਼ਾਮਲ

Follow us

15.3 C
Chandigarh
Monday, February 16, 2026
More
    Home Breaking News ਇੱਕ ਦਿਨ ਦੀ ਰਾ...

    ਇੱਕ ਦਿਨ ਦੀ ਰਾਹਤ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

    Petrol Diesel Price Sachkahoon

    ਇੱਕ ਦਿਨ ਦੀ ਰਾਹਤ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

    ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਵਿੱਤੀ ਸਾਲ 2022-23 ਦੇ ਪਹਿਲੇ ਦਿਨ ਰਾਹਤ ਤੋਂ ਬਾਅਦ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price) ਵਿੱਚ ਵਾਧਾ ਕੀਤਾ। ਤੇਲ ਕੰਪਨੀਆਂ ਨੇ ਪਿਛਲੇ 12 ਦਿਨਾਂ ‘ਚ 10 ਵਾਰ ਤੇਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਦਿੱਲੀ ‘ਚ ਪੈਟਰੋਲ 102.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 85-85 ਪੈਸੇ ਵਧ ਕੇ ਕ੍ਰਮਵਾਰ 117.57 ਰੁਪਏ ਅਤੇ 101.79 ਰੁਪਏ ਪ੍ਰਤੀ ਲੀਟਰ ਹੋ ਗਈ ਹੈ। Petrol Diesel Price

    ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ

    ਰੂਸ ਦੇ ਯੂਕਰੇਨ ‘ਤੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿੱਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 104.39 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.86 ਫੀਸਦੀ ਡਿੱਗ ਕੇ 99.42 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

    ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਰਹੀਆਂ:-

    ਮਹਾਂਨਗਰ              ਪੈਟਰੋਲ            ਡੀਜ਼ਲ (ਰੁਪਏ ਪ੍ਰਤੀ ਲੀਟਰ)

    ਦਿੱਲੀ                   102.61          93.87
    ਕੋਲਕਾਤਾ               112.19          97.02
    ਮੁੰਬਈ                  117.57          101.79
    ਚੇਨਈ                  108.21          98.28

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here