ਰੇਤ ਮਾਈਨਿੰਗ ਮਾਮਲੇ ’ਚ ਚਰਨਜੀਤ ਚੰਨੀ ਦੇ ਭਤੀਜੇ ਹਨੀ ਖਿਲਾਫ ਚਾਰਜਸ਼ੀਟ ਦਾਖਲ

honey

 ਮਾਮਲੇ ਦੀ ਅਗਲੀ ਸੁਣਵਾਈ 6 ਅਪਰੈਲ ਨੂੰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰੇਤੇ ਦੀ ਨਾਜਾਇਜ਼ ਮਾਈਨਿੰਗ ਮਾਮਲੇ ’ਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਦੀ ਅਦਾਲਤ ’ਚ ਭੁਪਿੰਦਰ ਸਿੰਘ ਹਨੀ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ। ਰੇਤੇ ਦੀ ਨਾਜਾਇਜ਼ ਮਾਈਨਿੰਗ ਮਾਮਲੇ ’ਚ ਫਸੇ ਭੁਪਿੰਦਰ ਹਨੀ ’ਤੇ ਈਡੀ ਦੀ ਕਾਰਵਾਈ ’ਤੇ ਹੁਣ ਹੋਰ ਵੀ ਕਾਨੂੰਨੀ ਸਿਕੰਜ਼ਾ ਕੱਸ ਦਿੱਤਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 6 ਅਪਰੈਲ ਨੂੰ ਹੋਵੇਗੀ।

ਜਿਕਰਯੋਗ ਹੈ ਕਿ 18 ਜਨਵਰੀ ਨੂੰ ਈਡੀ ਨੇ ਸਾਬਕਾ ਮੁੱਖ ਮੰਤਰੀ ਦੇ ਭਤੀਜੇ ਦੇ ਘਰ ਛਾਪਾ ਮਾਰਿਆ ਸੀ, ਇਸ ਛਾਪੇਮਾਰੀ ਦੌਰਾਨ 8 ਕਰੋੜ ਰੁਪਏ ਤੋਂ ਵੱਧ ਰੁਪਏ ਬਰਾਮਦ ਕੀਤੇ ਗਏ ਸਨ ਤੇ ਉਸ ਦੇ ਦੋਸਤ ਕੋਲੋਂ ਵੀ ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਇਸ ਤੋਂ ਬਾਅਦ ਈਡੀ ਨੇ 4 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਭੁਪਿੰਦਰ ਹਨੀ ਅਤੇ ਉਸ ਦੇ ਦੋਸਤਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਮਨੀ ਲਾਂਡ੍ਰਿੰਗ ਕਰਨ ਦਾ ਵੀ ਦੋਸ਼ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ