ਈਟੀਟੀ ਅਧਿਆਪਕਾਂ (ETT Teachers ) ਨੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ
(ਸੱਚ ਕਹੂੰ ਨਿਊਜ਼) ਬਰਨਾਲਾ। ਈਟੀਟੀ ਅਧਿਆਪਕਾਂ (ETT Teachers ) ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ। ਈਟੀਟੀ ਅਧਿਆਪਕ ਮੰਗ ਕਰ ਰਹੇ ਸਨ ਕਿ ਉਨਾਂ ਦੀਆਂ ਬਦਲੀਆਂ ਉਨਾਂ ਦੇ ਨੇੜਲੇ ਸਕੂਲਾਂ ’ਚ ਕੀਤੀਆਂ ਜਾਣ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣ ਹੈ ਕਿ ਪਿਛਲੇ ਕਈ ਸਾਲਾਂ ਤੋਂ ਉਹ ਡੈਪੂਲੇਸ਼ਨ ਉੱਤੇ ਆਪਣੇ ਸਟੇਸ਼ਨਾਂ ਨੂੰ ਛੱਡ ਕੇ 250-300 ਕਿਲੋਮੀਟਰ ਦੂਰ ਪੜ੍ਹਾਉਣ ਜਾਂਦੇ ਹਨ ਜੋ ਕਿ ਬਿਲਕੁਲ ਵਿਭਾਗ ਦੀ ਪਾਲਿਸ਼ੀ ਦੇ ਖਿਲਾਫ ਹੈ।ਜਿਸ ਕਾਰਨ ਉਹ ਸਕੂਲ ਲੇਟ ਪਹੁੰਚਦੇ ਹਨ ਤੇ ਫਿਰ ਉਨਾਂ ਨੂੰ ਆਮ ਆਦਮੀ ਪਾਰਟੀ ਦੇ ਉੱਚ ਅਧਿਕਾਰੀ ਤੰਗ ਕਰਦੇ ਹਨ।
ਅਧਿਆਪਕਾਂ ਨੇ ਕਿਹਾ ਕਿ 31 ਮਾਰਚ 2022 ਤੱਕ ਸਾਰੇ ਅਧਿਆਪਕਾਂ ਜਿਨਾਂ ਦੀ ਡੈਪੂਟੇਸ਼ਨ ’ਤੇ ਬਦਲੀ ਹੋਈ ਸੀ, ਉਨਾਂ ਨੂੰ 1 ਅਪਰੈਲ 2022 ਤੋਂ ਡੈਪੂਟੇਸ਼ਨ ਖਤਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ ਪਰ ਅਜੇ ਤੱਕ ਇਹ ਡੈਪੂਟੇਸ਼ਨ ਖਤਮ ਕਰਕੇ ਉਨਾਂ ਨੂੰ ਫਰੀ ਨਹੀਂ ਕੀਤਾ ਗਿਆ। ਈਟੀਟੀ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨਾਂ ਦਾ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ।
ਧਰਨਾ ਦੇਣ ਤੋਂ ਪਹਿਲਾਂ ਈਟੀਟੀ ਅਧਿਆਪਕਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਗੱਲਬਾਤ ਕੀਤੀ ਤੇ ਉਨਾਂ ਨੂੰ ਆਪਣੀਆ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ। ਇਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਛੇਤੀ ਹੀ ਉਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਪਰ ਉਹ ਇਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਤਾਂ ਜੋ ਸਿੱਖਿਆ ਸਬੰਧੀ ਹੋਰ ਵੀ ਨਵੀਂਆਂ ਨੀਤੀਆਂ ਲਿਆਂਦੀਆਂ ਜਾਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ