Gurdaspur : ਜ਼ਮੀਨੀ ਵਿਵਾਦ ਨੇ ਲਈਆਂ ਤਿੰਨਾਂ ਦੀ ਜਾਨ
(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ’ਚ ਆਏ ਦਿਨ ਜ਼ਮੀਨੀ ਝਗੜੇ ਹੁੰਦੇ ਰਹਿੰਦੇ ਹਨ। ਜਿਸ ਦਾ ਨਤੀਜਾ ਬਹੁਤ ਬੁਰਾ ਹੁੰਦਾ ਹੈ। ਇੱਕ ਅਜਿਹੀ ਦਰਦਨਾਕ ਘਟਨਾ ਗੁਰਦਾਸਪੁਰ (Gurdaspur ) ਦੇ ਪਿੰਡ ਫੁਲੜਾ ’ਚ ਵਾਪਰੀ। ਜਿਸ ’ਚ ਤਿੰਨ ਵਿਅਕਤੀਆਂ ਦੀ ਜਾਨ ਚਲੀ ਗਈ। ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ’ਚ ਖੂਨੀ ਝੜਪ ਹੋ ਗਈ। ਇਸ ਦੌਰਾਨ ਜੰਮ ਕੇ ਗੋਲੀਆਂ ਚੱਲੀਆਂ ਤੇ ਇਸ ਦੌਰਾਨ ਕਈ ਵਿਅਕਤੀ ਜਖਮੀ ਹੋ ਗਏ ਤੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ’ਚ ਪਿੰਡ ਦੀ ਸਰਪੰਚ ਦੇ ਪਤੀ ਦੀ ਮੌਤ ਹੋ ਗਈ ਹੈ।
ਜ਼ਮੀਨੀ ਨੂੰ ਲੈ ਕੇ ਪਹਿਲਾਂ ਦੋਵਾਂ ਧਿਰਾਂ ਦਰਮਿਆਨ ਤੂੰ-ਤੂੰ, ਮੈਂ-ਮੈਂ ਹੋਈ ਫਿਰ ਫਿਰ ਝਗੜਾ ਵਧ ਗਿਆ। ਇਸ ਦੌਰਾਨ ਦਸੂਹਾ ਦੇ ਇੱਕ ਵਿਅਕਤੀ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਵਿੱਚ ਪਿੰਡ ਦੇ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜ਼ਖ਼ਮੀਆਂ ਨੂੰ ਤੁਰੰਤ ਹਰਚੋਵਾਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਮੌਕੇ ’ਤੇ ਪਹੁੰਤੇ ਡੀਐਸਪੀ ਕੁਲਵਿੰਦਰ ਸਿੰਘ ਵਿਰਕ ਮੌਕੇ ’ਤੇ ਪਹੁੰਚੇ। ਉਨਾਂ ਦੱਸਿਆ ਕਿ ਮਰਨ ਵਾਲਿਆਂ ’ਚ ਸਰਪੰਚ ਦਾ ਪਤੀ ਵੀ ਹੈ। ਦੋ ਮ੍ਰਿਤਕਾਂ ਦੀ ਪਛਾਣ ਨਿਸ਼ਾਨ ਸਿੰਘ ਤੇ ਸੁਖਰਾਜ ਸਿੰਘ ਵਜੋਂ ਹੋਈ ਹੈ। ਜਦੋਂਕਿ ਇੱਕ ਵਿਅਕਤੀ ਨੇ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਜਿਸ ਦੇ ਹਾਲੇ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਉਕਤ ਮਾਮਲੇ ’ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ