ਕਿਸਾਨਾਂ ਨੂੰ 24 ਘੰਟਿਆਂ ਅੰਦਰ ਮਿਲੇਗੀ ਫਸਲ ਦੀ ਅਦਾਇਗੀ : ਭਗਵੰਤ ਮਾਨ

maan

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ, ਮੰਡੀਆਂ ‘ਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ

(ਸੱਚ ਕਹੂੰ ਨਿਊਜ਼) ਚੰਡੀਗੜ। ਪੰਜਾਬ ’ਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮੰਡੀਆਂ ’ਚ ਖਰੀਦ ਮੁਕੰਮਲ ਪ੍ਰਬੰਧ ਕੀਤੇ ਜਾਣ ਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪੇਮੈਂਟ 24 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾਵੇ ਤੇ ਬਾਹਰਲੇ ਸੂਬੇ ’ਚੋਂ ਆ ਰਹੀ ਕਣਕ ਨਾ ਖਰੀਦੀ ਜਾਵੇ ਤੇ ਉਸ ਨੂੰ ਤੁਰੰਤ ਰੋਕਿਆ ਜਾਵੇ।

ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਦੇ ਲਈ ਅਧਿਕਾਰੀਆਂ ਨੂੰ ਪੰਜਾਬ ਦੀਆਂ ਸਰਹੱਦਾਂ ਸੀਲ ਕਰਨ ਲਈ ਕਿਹਾ ਗਿਆ ਹੈ। ਦਰਅਸਲ, ਕਈ ਸੂਬਿਆਂ ਵਿੱਚ ਕਣਕ ‘ਤੇ ਐਮਐਸਪੀ ਉਪਲੱਬਧ ਨਹੀਂ ਹੈ, ਇਸ ਲਈ ਉਹ ਇਸ ਨੂੰ ਵੇਚਣ ਲਈ ਪੰਜਾਬ ਲਿਆਉਂਦੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਘੱਟ ਹੈ। ਸੀਜ਼ਨ 2-4 ਦਿਨਾਂ ਵਿੱਚ ਸਿਖਰ ‘ਤੇ ਹੋਵੇਗਾ। ਅਸੀਂ ਬੋਰੀਆਂ ਅਤੇ ਕੈਸ਼ ਕ੍ਰੈਡਿਟ ਲਿਮਿਟ ਦਾ ਪ੍ਰਬੰਧ ਕਰ ਲਿਆ ਹੈ। ਉਨਾਂ ਕਿਹਾ ਕਿ ਬਾਹਰੋਂ ਆਉਣ ਵਾਲੀ ਕਣਕ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਜਾਵੇਗੀ।

1 ਅਪ੍ਰੈਲ ਤੋਂ ਖਰੀਦ ਹੋਈ ਸ਼ੁਰੂ

ਪੰਜਾਬ ਵਿੱਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਲਈ ਅਧਿਕਾਰੀਆਂ ਨੇ ਦਾਣਾ ਮੰਡੀਆਂ ਵਿੱਚ ਮੁਕੰਮਲ ਪ੍ਰਬੰਧਾਂ ਦਾ ਦਾਅਵਾ ਵੀ ਕੀਤਾ ਹੈ। ਹਾਲਾਂਕਿ ਅਜੇ ਤੱਕ ਮੰਡੀਆਂ ਵਿੱਚ ਫਸਲ ਜ਼ਿਆਦਾ ਨਹੀਂ ਆ ਰਹੀ ਪਰ ਆਉਣ ਵਾਲੇ ਦਿਨਾਂ ’ਚ ਮੰਡੀਆਂ ਭਰੀਆਂ ਹੋਣਗੀਆਂ। ਸਰਕਾਰ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਕਰ ਦਿੱਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ