ਸਾਡੇ ਨਾਲ ਸ਼ਾਮਲ

Follow us

10.1 C
Chandigarh
Friday, January 23, 2026
More
    Home ਸੂਬੇ ਪੰਜਾਬ ਮੰਡੀ ਬੋਰਡ ਵੱਲ...

    ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

    Wheat Procurement Sachkahoon

    ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਤਾਂ ਕਿ ਇੱਕ ਅਪ੍ਰੈਲ ਤੋਂ ਸ਼ੁਰੂ ਹੋਏ ਹਾੜੀ ਦੇ ਮੰਡੀਕਰਨ ਸੀਜ਼ਨ ਦੌਰਾਨ ਖਰੀਦ ਕਾਰਜਾਂ ਸਬੰਧੀ ਕਿਸਾਨਾਂ ਅਤੇ ਆੜਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੱਢਿਆ ਜਾ ਸਕੇ। ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ। ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਲਈ ਢੁਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

    ਬੁਲਾਰੇ ਨੇ ਦੱਸਿਆ ਕਿ ਮੰਡੀ ਬੋਰਡ ਅਤੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕਰਮਚਾਰੀ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਟਰੋਲ ਰੂਮ ਵਿਚ ਹਾਜ਼ਰ ਰਹਿਣਗੇ ਤਾਂ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਕੋਈ ਪ੍ਰੇਸ਼ਾਨੀ ਆਉਣ ਉਤੇ ਤੁਰੰਤ ਸੁਲਝਾਇਆ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਸਾਨ ਅਤੇ ਆੜਤੀ ਸੰਪਰਕ ਨੰਬਰ 0172-5101659, 5101643, 5101605 ਅਤੇ 5101650 ਉਤੇ ਰਾਬਤਾ ਕਾਇਮ ਕਰ ਸਕਦੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here