ਪਟਿਆਲਾ ਜੇਲ੍ਹ ਪ੍ਰਧੰਬਕਾਂ ਨੇ ਕਿਹਾ ਉਹ ਇੱਥੇ ਪੂਰੀ ਤਰ੍ਹਾਂ ਸੁਰੱਖਿਅਤ ਹਨ
(ਸੱਚ ਕਹੂੰ ਨਿਊਜ਼) ਮੁਹਾਲੀ। ਡਰੱਗ ਕੇਸ ’ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠਿਆ (Bikram Majithia) ਜੇਲ੍ਹ ’ਚ ਬੰਦ ਹਨ। ਜੇਲ੍ਹ ’ਚ ਸੁਰੱਖਿਆ ਨੂੰ ਲੈ ਕੇ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ’ਚ ਸੁਣਵਾਈ ਹੋਈ।
ਮਜੀਠੀਆ (Bikram Majithia) ਨੇ ਕੱਲ੍ਹ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਪਾਈ ਸੀ ਕਿ ਉਸ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਖ਼ਤਰਾ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ੇਸ਼ ਬੈਰਕ ਤੋਂ ਪਹਿਲਾਂ ਫਾਂਸੀ ਦੀ ਚੱਕੀ ਵਿੱਚ ਲਿਜਾਇਆ ਗਿਆ। ਫਿਰ ਜਨਰਲ ਬੈਰਕ ਵਿਚ ਸ਼ਿਫਟ ਕੀਤਾ ਗਿਆ। ਜਿੱਥੇ ਉਨ੍ਹਾਂ ਨੂੰ ਗੈਂਗਸਟਰਾਂ ਅਤੇ ਅੱਤਵਾਦੀ ਗਤੀਵਿਧੀਆਂ ਦੇ ਕੈਦੀਆਂ ਵੱਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਮੁਹਾਲੀ ਅਦਾਲਤ ’ਚ ਸਰਕਾਰੀ ਧਿਰ ਵੱਲੋਂ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਡੀ.ਐੱਸ ਸੋਬਤੀ, ਐੱਚ.ਐੱਸ.ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵਿਚਕਾਰ ਤਿੱਖੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਮਜੀਠੀਆ ਨੂੰ ਕੋਈ ਜਾਨ ਦਾ ਖ਼ਤਰਾ ਨਹੀਂ ਹੈ ਤੇ ਉਹ ਇੱਥ ਪੂਰੀ ਤਰ੍ਹਾਂ ਸੁਰੱਖਿਅਤ ਹਨ। ਸੁਣਵਾਈ ਦੌਰਾਨ ਮਜੀਠੀਆ ਦੀ ਵਿਧਾਇਕ ਪਤਨੀ ਗਨੀਵ ਕੌਰ ਮਜੀਠੀਆ ਵੀ ਹਾਜ਼ਰ ਸਨ।
ਜਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਬਿਕਰਮ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਉਸ ‘ਤੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਨਾਲ-ਨਾਲ ਫੰਡ ਲੈਣ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਹਾਲੇ ਤੱਕ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਜ਼ਮਾਨਤ ਨਹੀਂ ਮਿਲੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ