ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਮਾਨ ਸਰਕਾਰ ਨੇ ...

    ਮਾਨ ਸਰਕਾਰ ਨੇ ਠੇਕਾ ਅਧਾਰਿਤ ਮੁਲਾਜ਼ਮਾਂ ਦਾ ਸੇਵਾ ਕਾਲ ਇੱਕ ਸਾਲ ਵਧਾਇਆ

    bagwant maan
    ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਲ ਫੋਟੋ

    ਮਾਨ ਸਰਕਾਰ ਨੇ ਠੇਕਾ ਅਧਾਰਿਤ ਮੁਲਾਜ਼ਮਾਂ ਦਾ ਸੇਵਾ ਕਾਲ ਇੱਕ ਸਾਲ ਵਧਾਇਆ

    (ਸੱਚ ਕਹੂੰ ਨਿਊਜ਼ ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਹੋਰ ਐਲਾਨ ਕੀਤਾ ਹੈ। ਮਾਨ ਨੇ ਕੱਚੇ ਮੁਲਾਜ਼ਮਾਂ ਦੀ ਸੇਵਾ ਮਿਆਦ ਨੂੰ ਇੱਕ ਸਾਲ ਭਾਵ 31 ਮਾਰਚ 2023 ਤੱਕ ਵਧਾਉਣ ਦਾ ਫ਼ਰਮਾਨ ਜਾਰੀ ਕੀਤਾ ਹੈ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

    ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਠੇਕੇ ਦੀ ਪੋਸਟ ’ਤੇ ਰੈਗੂਲਰ ਭਰਤੀ ਲਈ ਸਮਾਂ ਲੱਗਦਾ ਹੈ ਤਾਂ ਉਨ੍ਹਾਂ ਦੀ ਸੇਵਾ ਕਾਲ ਵਿੱਚ ਵਾਧਾ ਕੀਤਾ ਜਾਵੇ। ਵਿਭਾਗ ਲੋੜ ਪੈਣ ‘ਤੇ ਵੀ ਇਹ ਫੈਸਲਾ ਲੈ ਸਕਦਾ ਹੈ। ਪੱਤਰ ਵਿੱਚ ਲਿਖਿਆ ਗਿਆ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਲਿਆਉਣ ਤੱਕ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਕਈ ਵਿਭਾਗਾਂ ਵਿੱਚ ਠੇਕਾ ਮੁਲਾਜ਼ਮਾਂ ਦੀ ਥਾਂ ’ਤੇ ਰੈਗੂਲਰ ਭਰਤੀ ਨਹੀਂ ਕੀਤੀ ਗਈ। ਇਸ ਲਈ ਜੇਕਰ ਰੈਗੂਲਰ ਭਰਤੀ ਵਿੱਚ ਸਮਾਂ ਲੱਗਦਾ ਹੈ ਤਾਂ ਠੇਕਾ ਵਧਾਇਆ ਜਾਵੇ।

    1 page

    page 2

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here