ਪੰਜਾਬ ਵਿੱਚ ਕੁਝ ਦਿਨਾਂ ’ਚ ਹੀ ਹੁਣ ਤੱਕ 18 ਦੇ ਕਰੀਬ ਹੋ ਚੁੱਕੇ ਹਨ ਕਤਲ
ਵਿਰੋਧੀ ਧਿਰਾਂ ਵੱਲੋਂ ਤਿੱਖੇ ਹਮਲੇ, ਪੰਜਾਬ ਨੂੰ ਛੱਡ ਭਗਵੰਤ ਮਾਨ ਨੂੰ ਗੁਜਰਾਤ ਅਤੇ ਹਿਮਾਚਲ ਦੀ ਜ਼ਿਆਦਾ ਚਿੰਤਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਹੁਣ ਰੋਜ਼ਾਨਾ ਵਾਂਗ ਹੀ ਕਤਲ ਹੋ ਰਹੇ ਹਨ ਅਤੇ ਇਨ੍ਹਾਂ ਕਤਲ ਨੂੰ ਰੋਕਣ ਵਿੱਚ ਨਾਕਾਮਯਾਬ ਸਾਬਤ ਹੋ ਰਹੀ ਪੰਜਾਬ ਸਰਕਾਰ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਤੇਜ਼ ਹਮਲੇ ਸ਼ੁਰੂ ਕਰ ਦਿੱਤੇ ਗਏ ਹਨ। ਪੰਜਾਬ ਦੀ ਅਮਨ ਤੇ ਕਾਨੂੰਨ ਸਥਿਤੀ ਨੂੰ ਲੈ ਕੇ ਵਿਰੋਧੀ ਧਿਰਾਂ ਭਗਵੰਤ ਮਾਨ ਨੂੰ ਸਲਾਹ ਦਿੰਦੀ ਨਜ਼ਰ ਆ ਰਹੀਆਂ ਹਨ ਕਿ ਉਹ ਗੁਜਰਾਤ ਅਤੇ ਹਿਮਾਚਲ ਦੀਆਂ ਚੋਣਾਂ ਦੀ ਫਿਕਰ ਛੱਡ ਕੇ ਆਪਣੇ ਪੰਜਾਬ ਵੱਲ ਧਿਆਨ ਦੇਣ।
ਭਾਜਪਾ ਅਤੇ ਅਕਾਲੀ ਦਲ ਤੋਂ ਇਲਾਵਾ ਕਾਂਗਰਸ ਵੱਲੋਂ ਤਿੱਖੇ ਹਮਲੇ ਹੋਣ ਤੋਂ ਬਾਅਦ ਹੁਣ ਅਮਰਿੰਦਰ ਸਿੰਘ ਵੱਲੋਂ ਵੀ ਭਗਵੰਤ ਮਾਨ ਦੇ ਖ਼ਿਲਾਫ਼ ਸਖ਼ਤ ਟਿੱਪਣੀ ਕੀਤੀ ਜਾ ਰਹੀ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਿੰਸਕ ਘਟਨਾਵਾਂ ਵਿੱਚ ਕਾਫ਼ੀ ਜ਼ਿਆਦਾ ਵਾਧਾ ਹੋਇਆ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਪੰਜਾਬ ਪੁਲਿਸ ਪੂਰੀ ਤਰ੍ਹਾਂ ਕਾਮਯਾਬ ਵੀ ਸਾਬਤ ਹੋ ਸਕਦੀ ਹੈ। ਇਸ ਲਈ ਪੰਜਾਬ ਪੁਲਿਸ ਨੂੰ ਕੰਮ ਕਰਨ ਦੀ ਖੱੁਲ੍ਹੀ ਛੋਟ ਦੇਣੀ ਚਾਹੀਦੀ ਹੈ ਤਾਂ ਕਿ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪੰਜਾਬ ਵਿੱਚ ਕਾਫ਼ੀ ਜ਼ਿਆਦਾ ਨੁਕਸਾਨ ਅਤੇ ਕੁਰਬਾਨੀ ਤੋਂ ਬਾਅਦ ਸ਼ਾਂਤੀ ਆਈ ਇਸ ਲਈ ਸ਼ਾਂਤੀ ਭੰਗ ਨਹੀਂ ਹੋਣੀ ਚਾਹੀਦੀ ਹੈ।
ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ’ਤੇ ਹਮਲਾ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਲਾਅ ਅਤੇ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ, ਜਦੋਂਕਿ ਭਗਵੰਤ ਮਾਨ ਹਿਮਾਚਲ ਦੀ ਠੰਢੀ ਹਵਾ ਵਿੱਚ ਵੋਟਾਂ ਮੰਗਣ ਵਿੱਚ ਰੁੱਝੇ ਹੋਏ ਹਨ। ਪਟਿਆਲਾ ਵਿਖੇ ਤਾਜ਼ੇ ਕਤਲ ਹੋਣ ਦੇ ਨਾਲ ਹੀ ਪੰਜਾਬ ਵਿੱਚ ਰੋਜ਼ਾਨਾ ਹੀ 2-3 ਕਤਲ ਹੋ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਇਸ ਮਾਮਲੇ ਵਿੱਚ ਕੁਝ ਵੀ ਨਹੀਂ ਕਰ ਰਹੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 21 ਦਿਨਾਂ ਦੀ ਸਰਕਾਰ ਦੌਰਾਨ 19 ਕਤਲ ਹੋ ਚੁੱਕੇ ਹਨ, ਪਰ ਭਗਵੰਤ ਮਾਨ ਦਾ ਇਸ ਪਾਸੇ ਧਿਆਨ ਨਹੀਂ ਹੈ, ਉਨ੍ਹਾਂ ਨੂੰ ਤੁਰੰਤ ਕਾਨੂੰਨ ਪ੍ਰਬੰਧ ਵਾਲੇ ਪਾਸੇ ਧਿਆਨ ਦੇਣਾ ਚਾਹੀਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ