ਕੋਵਿੰਦ ਨੇ ਰਾਮ ਨੌਮੀ ‘ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਨਵੀਂ ਦਿੱਲੀ (ਏਜੰਸੀ)। ਐਤਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਮ ਨੌਮੀ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਗਵਾਨ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ‘ਚ ਧਾਰਨ ਕਰਕੇ ਰਾਸ਼ਟਰ ਨਿਰਮਾਣ ‘ਚ ਯੋਗਦਾਨ ਪਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਕੋਵਿੰਦ ਨੇ ਕਿਹਾ ਕਿ ਰਾਮ ਨੌਮੀ ਦੀਆਂ ਸਮੂਹ ਦੇਸ਼ਵਾਸੀਆਂ ਨੂੰ ਵਧਾਈਆਂ। ਮਰਿਆਦਾ ਪੁਰਸ਼ੋਤਮ ਸ਼੍ਰੀਰਾਮ ਦਾ ਜੀਵਨ, ਉਨ੍ਹਾਂ ਦੀ ਇਮਾਨਦਾਰੀ ਅਤੇ ਉੱਚ ਆਦਰਸ਼ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਨ ਅਤੇ ਪ੍ਰੇਰਨਾ ਸਰੋਤ ਹਨ। ਆਓ ਅਸੀਂ ਸਾਰੇ ਭਗਵਾਨ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਕਰੀਏ।
सभी देशवासियों को राम नवमी की शुभकामनाएं। मर्यादा पुरुषोत्तम श्रीराम का जीवन, उनकी कर्तव्यनिष्ठा और उच्च आदर्श पूरी मानवता के लिए मार्गदर्शन और प्रेरणा के स्रोत हैं। आइए, हम सब प्रभु राम के आदर्शों को अपने जीवन में आत्मसात करते हुए राष्ट्र निर्माण में योगदान का संकल्प लें।
— President of India (@rashtrapatibhvn) April 10, 2022
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ