ਮੁੱਖ ਮੰਤਰੀ ਬਣਨ ਦਾ ਸੁਫਨਾ ਪੂਰਾ ਨਹੀਂ ਹੋ ਸਕਿਆ
ਲੋਕਾਂ ਨੇ ਬਦਲਾਅ ਲਈ ‘ਆਪ’ ਨੂੰ ਚੁਣਿਆ (Sukhbir Badal)
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਸੁਨੀਲ ਜਾਖੜ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਦੱਸਿਆ ਹੈ। ਇਹ ਬਿਆਨ ਉਨਾਂ ਅੱਜ ਅੰਮ੍ਰਿਤਸਰ ਪਹੁੰਚਣ ’ਤੇ ਦਿੱਤਾ ਹੈ। ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ’ਚ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਦਫਤਰ ਪਹੁੰਚੇ ਸਨ। ਜਿੱਥੇ ਉਨਾਂ ਨੇ ਬੰਦ ਕਮਰੇ ’ਚ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੇ ਨਾਲ ਬੈਠਕ ਕੀਤੀ।
ਸੁਨੀਲ ਜੋਸ਼ੀ ਦੇ ਦਫਤਰ ਪਹੁੰਚਣ ’ਤੇ ਜਦੋਂ ਸੁਖਬੀਰ ਬਾਦਲ (Sukhbir Badal) ਨੂੰ ਸੁਨੀਲ ਜਾਖੜ ਦੇ ਦਲਿਤਾਂ ਸਬੰਧੀ ਬੋਲੇ ਗਏ ਸ਼ਬਦਾਂ ਸਬੰਧੀ ਪੁੱਛਿਆ ਤਾਂ ਉਨਾਂ ਕਿਹਾ ਕਿ ਸੁਨੀਲ ਜਾਖੜ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ। ਉਨਾਂ ਦੀ ਮੁੱਖ ਮੰਤਰੀ ਬਣਨ ਦੀ ਚਾਹਤ ਪੂਰੀ ਨਹੀਂ ਹੋ ਸਕੀ ਤੇ ਉਨਾਂ ਦਾ ਮੁੱਖ ਮੰਤਰੀ ਬਣਨ ਦਾ ਸੁਫਨਾ ਪੂਰਾ ਨਹੀਂ ਹੋ ਸਕਿਆ। ਇਸ ਕਾਰਨ ਉਨ੍ਹਾਂ ਦਾ ਇਹ ਹਾਲ ਹੈ।
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਹ ਜ਼ਿਆਦਾ ਕੁਝ ਨਹੀਂ ਬੋਲੇ ਤੇ ਉਨਾਂ ਦੇ ਸੁਰ ਆਮ ਆਦਮੀ ਪ੍ਰਤੀ ਨਰਮ ਦਿਸੇ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਨਵੀਂ ਸਰਕਾਰ ਬਣੀ ਹੈ। ਲੋਕ ਬਦਲਾਅ ਚਾਹੁੰਦੇ ਸਨ ਇਸ ਲਈ ਉਨਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ। ਸਰਕਾਰ ਨੂੰ ਹਾਲੇ ਮੌਕਾ ਦੇਣਾ ਚਾਹੀਦਾ ਹਾਲੇ ਉਨਾਂ ਬਾਰੇ ਕੁਝ ਕਹਿਣਾ ਠੀਕ ਨਹੀਂ ਹੋਵੇਗਾ। ਜਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਰੈਲੀਆਂ ਦੌਰਾਨ ਆਮ ਆਦਮੀ ਪਾਰਟੀ ਨੂੰ ਖੂਬ ਨਿਸ਼ਾਨੇ ’ਤੇ ਲਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ