ਜਲੰਧਰ ਦੇ ਸੀਪੀ ਨੂੰ 15 ਦਿਨਾਂ ‘ਚ ਜਾਂਚ ਕਰਕੇ ਮਾਮਲਾ ਦਰਜ ਕਰਨ ਦੇ ਹੁਕਮ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ਦਾ ਕਲੇਸ਼ ਮੁੱਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਇੱਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਜਾਖੜ (Sunil Jakhar) ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਤੇਜ਼ ਹੋ ਗਈ ਹੈ। ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਹ ਇਸ ਮਾਮਲੇ ਦੀ ਜਾਂਚ ਕਰਨ। ਪੁਲਿਸ ਕਮਿਸ਼ਨਰ ਨੂੰ ਸਮਾਂ ਨਿਸ਼ਚਿਤ ਕਰਦੇ ਹੋਏ ਕਿਹਾ ਹੈ ਕਿ 15 ਦਿਨਾਂ ਦੇ ਅੰਦਰ ਇਸਦੀ ਸਹੀ ਜਾਂਚ ਕਰਨ ਤੋਂ ਬਾਅਦ ਸੁਨੀਲ ਜਾਖੜ (Sunil Jakhar) ਖਿਲਾਫ ਐਸਸੀ-ਐਸਟੀ ਐਕਟ (ਐਟ੍ਰੋਸਿਟੀ) ਦੇ ਤਹਿਤ ਮਾਮਲਾ ਦਰਜ ਕਰਨ। ਜੇਕਰ ਜਲੰਧਰ ਪੁਲਿਸ 15 ਦਿਨਾਂ ਦੇ ਅੰਦਰ ਕਾਰਵਾਈ ਨਹੀਂ ਕਰਦੀ ਤਾਂ ਪੁਲਿਸ ਕਮਿਸ਼ਨਰ ਜਾਂ ਉਨ੍ਹਾਂ ਦੇ ਕਿਸੇ ਵੀ ਨੁਮਾਇੰਦੇ ਨੂੰ ਐਸ.ਸੀ.ਕਮਿਸ਼ਨ ਸਾਹਮਣੇ ਪੇਸ਼ ਹੋਣਾ ਪਵੇਗਾ।
ਐਸਸੀ ਆਗੂਆਂ ਦਾ ਕਹਿਣਾ ਹੈ ਕਿ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਟੀਵੀ ਚੈਨਲ ’ਤੇ ਅਪਸ਼ਬਦ ਕਹੇ, ਜਿਸ ਕਾਰਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਨੇ ਕਾਨੂੰਨੀ ਗੁਨਾਹ ਕੀਤਾ ਹੈ। ਜਿਕਰਯੋਗ ਹੈ ਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਜੀ-23 ਨੇਤਾਵਾਂ ‘ਤੇ ਕੀਤੀ ਗਈ ਟਿੱਪਣੀ ਹੁਣ ਉਨ੍ਹਾਂ ‘ਤੇ ਭਾਰੀ ਪੈਣ ਲੱਗੀ ਹੈ। ਚੰਨੀ ਦੀ ਸ਼ਿਕਾਇਤ ‘ਤੇ ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਇਸ ਟਿੱਪਣੀ ਦਾ ਨੋਟਿਸ ਲੈਂਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਜਾਂਚ ਦੇ ਹੁਕਮ ਜਾਰੀ ਕੀਤੇ ਹਨ।
ਕੀ ਹੈ ਮਾਮਲਾ
ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਇੰਟਰਵਿਊ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਕੁਝ ਅਜਿਹੇ ਆਗੂ ਹਨ ਜੋ ਖੁਦ ਕਹਿੰਦੇ ਹਨ ਕਿ ਉਨ੍ਹਾਂ ਦੀ ਝੋਲੀ ਛੋਟਾ ਸੀ, ਪਰ ਹਾਈਕਮਾਂਡ ਨੇ ਉਸ ਤੋਂ ਵੱਧ ਦਿੱਤਾ। ਜਾਖੜ ਨੇ ਜੀ-23 ਦੇ ਆਗੂਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹੇਠਾਂ ਤੋਂ ਉਠਾ ਕੇ ਸਿਰ ‘ਤੇ ਨਹੀਂ ਬਿਠਾਉਣਾ ਚਾਹੀਦਾ। ਇਸ ਨੂੰ ਲੈ ਕੇ ਐੱਸਸੀ ਆਗੂ ਗੁੱਸੇ ‘ਚ ਆ ਗਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ