ਸਰਕਾਰੀ ਹਸਪਤਾਲ ਜਲਾਲਾਬਾਦ ਵਿਖੇ ਸ਼ੁਰੂ ਹੋਏ ਦੂਰਬੀਨ ਨਾਲ ਆਪ੍ਰੇਸ਼ਨ
(ਰਜਨੀਸ਼ ਰਵੀ) ਜਲਾਲਾਬਾਦ। ਜਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਿਹਤ ਸੰਸਥਾਵਾਂ ਵਿਚੋਂ ਪਹਿਲੀ ਵਾਰ ਸਰਕਾਰੀ ਹਸਪਤਾਲ ਜਲਾਲਾਬਾਦ ਵਿਖੇ ਦੂਰਬੀਨ ਨਾਲ ਆਪ੍ਰੇਸ਼ਨ ਕੀਤਾ ਗਿਆ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਡਾ. ਅੰਕੂਰ ਉੱਪਲ (ਜਨਰਲ ਸਰਜਨ ਅਤੇ ਦੂਰਬੀਨ ਦੇ ਆਪ੍ਰੇਸ਼ਨ ਦੇ ਮਾਹਿਰ), ਐਸ.ਐਮ.ਓ. ਵੱਲੋਂ ਦੱਸਿਆ ਗਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਇਹ ਨਵਾਂ ਉਪਰਾਲਾ ਕੀਤਾ ਗਿਆ।
ਇਸ ਸਬੰਧੀ ਦਿੱਤੀ ਹੋਰ ਜਾਣਕਾਰੀ ਅਨੁਸਾਰ ਦੱਸਿਆ ਗਿਆ ਕਿ ਸ਼ੁਰੂਆਤੀ ਦੌਰ ਵਿਚ ਮਰੀਜ਼ ਦੇ ਪਿੱਤੇ ਦੀ ਪੱਥਰੀ ਅਤੇ ਅਪੈਂਡਿਕਸ ਦੀ ਨਾੜ ਦੇ ਆਪ੍ਰੇਸ਼ਨ ਦੂਰਬੀਨ ਨਾਲ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਜਿਹੜੇ ਲੋੜਵੰਦ ਮਰੀਜ ਸ਼ਹਿਰ ਤੋ ਬਾਹਰ ਆਪਣਾ ਇਲਾਜ ਲਈ ਜਾਂਦੇ ਸਨ, ਉਹਨਾਂ ਨੂੰ ਇਹ ਸਹੂਲਤ ਸ਼ਹਿਰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਖੇ ਮਿਲੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ